ਪੰਜਾਬ ''ਚ ਪਰਵਾਸੀ ਭਾਰਤੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਸਬੰਧੀ ਸਰਕਾਰ ਦਾ ਵਿਸ਼ੇਸ਼ ਉਪਰਾਲਾ

Tuesday, Jan 12, 2021 - 07:33 PM (IST)

ਪੰਜਾਬ ''ਚ ਪਰਵਾਸੀ ਭਾਰਤੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਸਬੰਧੀ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨ ਸਬੰਧੀ ਵਿਸ਼ੇਸ ਉਪਰਾਲਾ ਕਰਦੇ ਹੋਏ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਇਸ ਮਾਮਲੇ ਸਬੰਧੀ ਹੋਈ ਮੀਟਿੰਗ ਦੌਰਾਨ ਉਕਤ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਵੱਲੋਂ 10ਵੀਂ ਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਿਵੇਸ਼ ਲਈ ਪਰਵਾਸੀ ਭਾਰਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਲਈ ਨਿਵੇਸ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਕਮੇਟੀ ਕਾਇਮ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਇਸ ਪਿੱਛੋਂ ਇਹ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ : ਕਿਸਾਨੀ ਘੋਲ 'ਚ ਸ਼ਾਮਲ ਹੋਣ ਜਾ ਰਿਹਾ 'ਬਜ਼ੁਰਗ' ਬਣਿਆ ਵੱਡੀ ਮਿਸਾਲ, ਭੱਜ ਕੇ ਤੈਅ ਕਰ ਰਿਹੈ ਦਿੱਲੀ ਦਾ ਸਫ਼ਰ

ਵੱਖ-ਵੱਖ ਦੇਸ਼ਾਂ 'ਚ ਵੱਸਦੇ ਪ੍ਰਮੁੱਖ ਪਰਵਾਸੀ ਭਾਰਤੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੂਬੇ 'ਚ ਨਿਵੇਸ਼ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਅਜਿਹੀ ਫ਼ੋਰਮ ਜਾਂ ਕਮੇਟੀ ਸਥਾਪਿਤ ਕੀਤੀ ਜਾਵੇ, ਜੋ ਸਰਕਾਰ ਅਤੇ ਪਰਵਾਸੀ ਭਾਰਤੀਆਂ ਵਿਚਾਲੇ ਕੜੀ ਦਾ ਕੰਮ ਕਰ ਸਕੇ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ 'ਤੇ 'ਪ੍ਰਤਾਪ ਸਿੰਘ ਬਾਜਵਾ' ਨੇ ਕਹੀ ਇਹ ਗੱਲ, ਕੇਂਦਰ ਨੂੰ ਮੁੜ ਕੀਤੀ ਅਪੀਲ

ਪਰਵਾਸੀ ਭਾਰਤੀ ਮਾਮਲੇ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਕਮੇਟੀ ਦੇ ਚੇਅਰਮੈਨ ਹੋਣਗੇ, ਜਦੋਂ ਕਿ ਇਨਵੈਸਟ ਪੰਜਾਬ ਦੇ ਸੀ. ਈ. ਓ. ਰਜਤ ਅਗਰਵਾਲ ਨੂੰ ਵਾਈਸ ਚੇਅਰਮੈਨ ਅਤੇ ਪਰਵਾਸੀ ਭਾਰਤੀ ਮਾਮਲੇ ਮਹਿਕਮੇ ਦੇ ਵਿਸ਼ੇਸ਼ ਸਕੱਤਰ ਡੀ. ਪੀ. ਐਸ. ਖਰਬੰਦਾ ਨੂੰ ਮੈਂਬਰ ਸਕੱਤਰ ਲਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News