''ਸਿੱਧੀ ਅਦਾਇਗੀ'' ਮਾਮਲੇ ''ਚ ਕੇਂਦਰ ਨਾਲ ਗੱਲਬਾਤ ਕਰੇਗੀ ਪੰਜਾਬ ਸਰਕਾਰ

03/16/2021 12:44:14 PM

ਲੁਧਿਆਣਾ : ਕੇਂਦਰ ਸਰਕਾਰ ਨੇ ਭਾਰਤੀ ਖ਼ੁਰਾਕ ਨਿਗਮ (ਐਫ. ਸੀ. ਆਈ.) ਰਾਹੀਂ ਕਿਸਾਨਾਂ ਦੀ ਕਣਕ ਦੀ ਖ਼ਰੀਦ ਤੋਂ ਪਹਿਲਾਂ ਜ਼ਮੀਨ ਦਾ ਰਿਕਾਰਡ ਅਨਾਜ ਖ਼ਰੀਦ ਪੋਰਟਲ 'ਤੇ ਅਪਡੇਟ ਕਰਨ ਦਾ ਫ਼ੁਰਮਾਨ ਜਾਰੀ ਕਰਕੇ ਕਸੂਤਾ ਫਸਾ ਦਿੱਤਾ ਹੈ। ਕੇਂਦਰ ਵੱਲੋਂ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਅਦਾਇਗੀ ਕਰਨ ਦਾ ਹੁਕਮ ਵੀ ਆੜ੍ਹਤੀਆਂ ਨੂੰ ਪਰੇਸ਼ਾਨ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪਤੀ ਦੀ ਗੈਰ ਹਾਜ਼ਰੀ 'ਚ ਜੇਠ ਦਾ ਖ਼ੌਫਨਾਕ ਕਾਰਾ, ਭਰਜਾਈ 'ਤੇ ਤੇਲ ਛਿੜਕ ਕੇ ਲਾਈ ਅੱਗ

ਭਾਰਤੀ ਖ਼ੁਰਾਕ ਨਿਗਮ ਵੱਲੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਖਰੀਦਣ ਤੋਂ ਪਹਿਲਾਂ ਜ਼ਮੀਨ ਦੀ ਜਮ੍ਹਾਂਬੰਦੀ ਲੈਣ ਦੀ ਗੱਲ ਆਖੀ ਗਈ ਹੈ ਕਿ ਜਿਸ ਕਿਸਾਨ ਦੇ ਨਾਂਅ 'ਤੇ ਜਿੰਨੀ ਜ਼ਮੀਨ ਹੋਵੇਗੀ, ਉਸ ਕਿਸਾਨ ਦੀ ਜ਼ਮੀਨ ਅਨੁਸਾਰ ਹੀ ਕਣਕ ਖ਼ਰੀਦੀ ਜਾਵੇਗੀ। ਨਿਗਮ ਵੱਲੋਂ ਕਿਸਾਨਾਂ ਤੋਂ ਖਰੀਦੀ ਜਾਣ ਵਾਲੀ ਕਣਕ ਦੀ ਸਿੱਧੀ ਅਦਾਇਗੀ ਆੜ੍ਹਤੀਆਂ ਦੀ ਬਜਾਏ ਸਿੱਧੀ ਕਿਸਾਨਾਂ ਦੇ ਖਾਤੇ 'ਚ ਪਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁੜ ਬੰਦ ਹੋ ਸਕਦੇ ਨੇ 'ਚੋਣਵੇਂ ਆਪਰੇਸ਼ਨ'

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਇਸ ਫ਼ੁਰਮਾਨ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਣਕ ਦੀ ਖਰੀਦ ਪੁਰਾਣੀ ਖਰੀਦ ਪ੍ਰਣਾਲੀ ਤਹਿਤ ਕਰਨ ਲਈ ਪੰਜਾਬ ਸਰਕਾਰ ਤੇ ਉਨ੍ਹਾਂ ਦਾ ਮਹਿਕਮਾ ਦ੍ਰਿੜ੍ਹ ਸੰਕਲਪ ਹੈ।
ਨੋਟ : ਸਿੱਧੀ ਅਦਾਇਗੀ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਦੇ ਫ਼ੈਸਲੇ ਬਾਰੇ ਦਿਓ ਰਾਏ


Babita

Content Editor

Related News