ਝੁੱਗੀ-ਝੌਂਪੜੀ ''ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ

04/13/2021 9:05:11 AM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਇਸ ਵਰ੍ਹੇ ਸਤੰਬਰ ਤੱਕ ਅਜਿਹੇ 40,000 ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਵੀ ਅਧਿਕਾਰੀਆਂ ਨੂੰ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਨ੍ਹਾਂ ਵਿਭਾਗਾਂ 'ਚ ਨਿਕਲੀਆਂ ਕਲਰਕ ਦੀਆਂ ਨੌਕਰੀਆਂ, ਇਸ ਤਾਰੀਖ਼ ਤੋਂ ਕਰੋ ਅਪਲਾਈ
ਝੁੱਗੀ-ਝੋਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਅਨੁਸਾਰ ਉੱਚ ਅਧਿਕਾਰ ਪ੍ਰਾਪਤ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਨੇ ਸਬੰਧਿਤ ਵਿਭਾਗ ਨੂੰ ਤਸਦੀਕ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕਰ ਕੇ ਸੂਬੇ ਵਿਚ ਜ਼ਿਆਦਾ ਤੋਂ ਜ਼ਿਆਦਾ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਇਸ ਸਕੀਮ ਅਨੁਸਾਰ ਹੋਈ ਤਰੱਕੀ ਦੀ ਸਮੀਖਿਆ ਵੀ ਕੀਤੀ।

ਇਹ ਵੀ ਪੜ੍ਹੋ : ਸੰਗਰੂਰ ਦੇ DC ਦੀ ਇਹ ਵੀਡੀਓ ਦੇਖ ਸਿਫ਼ਤਾ ਕਰਦੇ ਨਹੀਂ ਥੱਕੋਗੇ, ਦੇਖੋ ਕਿੰਝ ਖ਼ੁਦ ਕਰਦੇ ਨੇ ਕਣਕ ਦੀ ਵਾਢੀ

ਜਿਨ੍ਹਾਂ 3245 ਘਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿਚ 12 ਝੁੱਗੀਆਂ-ਝੌਂਪੜੀਆਂ ਵਾਲੇ ਘਰ ਫਰੀਦਕੋਟ, ਸੰਗਰੂਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਸਥਿਤ ਹਨ। ਉੱਚ ਅਧਿਕਾਰ ਪ੍ਰਾਪਤ ਕਮੇਟੀ ਵਲੋਂ ਹੁਣ ਤੱਕ ਹੋਈਆਂ 2 ਮੀਟਿੰਗਾਂ ਦੌਰਾਨ ਇਸ ਸਕੀਮ ਅਨੁਸਾਰ 21 ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ ਦੇ 4705 ਘਰਾਂ ਨੂੰ ਮਾਲਕਾਨਾ ਹੱਕ ਦੀ ਮਨਜ਼ੂਰੀ ਦਿੱਤੀ ਹੈ, ਜੋ ਕਿ ਮੋਗਾ, ਬਠਿੰਡਾ, ਫਾਜ਼ਿਲਕਾ, ਪਟਿਆਲਾ, ਸੰਗਰੂਰ ਅਤੇ ਫਰੀਦਕੋਟ ਜ਼ਿਲ੍ਹਿਆਂ ਵਿਚ ਸਥਿਤ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਦਿੱਗਜ਼ ਖਿਡਾਰੀ 'ਬਲਬੀਰ ਸਿੰਘ ਜੂਨੀਅਰ', ਚੰਡੀਗੜ੍ਹ ਵਿਖੇ ਲਏ ਆਖ਼ਰੀ ਸਾਹ

ਇਨ੍ਹਾਂ ਤੋਂ ਇਲਾਵਾ ਮੌਜੂਦਾ ਸਮੇਂ ਵਿਚ 186 ਹੋਰ ਝੁੱਗੀਆਂ-ਝੌਂਪੜੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਤਕਰੀਬਨ 22,000 ਘਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News