ਡਰੱਗ ਸਮੱਗਲਿੰਗ ਦੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ''ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Saturday, Aug 07, 2021 - 03:12 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੱਲ ਰਹੇ ਡਰੱਗਜ਼ ਮਾਮਲੇ ’ਚ ਪੰਜਾਬ ਦੀ ਐੱਸ. ਆਈ. ਟੀ. (ਵਿਸ਼ੇਸ਼ ਜਾਂਚ ਟੀਮ) ਵੱਲੋਂ ਹਾਈਕੋਰਟ ’ਚ ਦਾਖ਼ਲ ਕੀਤੀ ਗਈ ਸੀਲ ਬੰਦ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਇਕ ਅਰਜ਼ੀ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ : ਗੁਰਪਤਵੰਤ ਪੰਨੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਬਦਨੌਰ ਨੂੰ ਗਿੱਦੜ ਭਬਕੀ, ਆਡੀਓ ਵਾਇਰਲ    

ਇਸ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 15 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ। ਐਡਵੋਕੇਟ ਨਵਕਿਰਨ ਸਿੰਘ ਨੇ ਅਰਜ਼ੀ ਦਾਖ਼ਲ ਕਰ ਕੇ ਕਿਹਾ ਸੀ ਕਿ ਪੰਜਾਬ ’ਚ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੇ ਲੋਕਾਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹੈ, ਜੋ ਐੱਸ. ਆਈ. ਟੀ. ਦੀ ਜਾਂਚ ਰਿਪੋਰਟ ਵਿਚ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਦਾ ਐਲਾਨ, ਓਲੰਪਿਕ ਤਮਗਾ ਜੇਤੂਆਂ ਦੇ ਨਾਂ 'ਤੇ ਰੱਖੇ ਜਾਣਗੇ ਸਕੂਲਾਂ ਤੇ ਸੜਕਾਂ ਦੇ ਨਾਂ   

ਦੱਸ ਦਈਏ ਕਿ ਹਾਈਕੋਰਟ ਵੱਲੋਂ ਗਠਿਤ ਐੱਸ. ਆਈ. ਟੀ. ਨੇ ਆਪਣੀ ਜਾਂਚ ਰਿਪੋਰਟ ਹਾਈਕੋਰਟ ’ਚ ਦਾਖ਼ਲ ਕੀਤੀ ਹੋਈ ਹੈ ਪਰ ਰਿਪੋਰਟ ਵਿਚ ਕੀ ਹੈ, ਇਹ ਸਾਹਮਣੇ ਨਹੀਂ ਆਇਆ ਹੈ ਕਿਉਂਕਿ ਰਿਪੋਰਟ ਸੀਲ ਬੰਦ ਹੈ।    
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News