ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸਰਕਾਰੀ ਆਰਾਮ ਘਰਾਂ ਤੇ ਸੜਕਾਂ ਨੂੰ ਨਿੱਜੀ ਹੱਥਾਂ 'ਚ ਸੌਂਪੇਗੀ
Wednesday, Aug 25, 2021 - 03:15 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਰਾਮ ਘਰ ਅਤੇ ਸੜਕਾਂ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ ਕਰ ਲਈ ਗਈ ਹੈ। ਸਰਕਾਰ ਵੱਲੋਂ ਇਸ ਕੰਮ ਲਈ ਵੱਖ-ਵੱਖ ਵਿਭਾਗਾਂ ਤੋਂ ਸਰਕਾਰੀ ਜਾਇਦਾਦਾਂ ਦੇ ਵੇਰਵੇ ਲਏ ਜਾ ਰਹੇ ਹਨ। ਪੰਜ ਵਿਭਾਗਾਂ ਦੀਆਂ ਸੈਂਕੜੇ ਜਾਇਦਾਦਾਂ ਦੀ ਵਿਕਰੀ ਲਈ ਸ਼ਨਾਖਤ ਕੀਤੀ ਗਈ ਹੈ। ਪੰਜਾਬ ਜਨਤਕ ਉੱਦਮ ਅਤੇ ਵਿਨਿਵੇਸ਼ ਵਿਭਾਗ (ਵਿੱਤ ਵਿਭਾਗ) ਦੇ ਡਾਇਰੈਕਟਰ ਵੱਲੋਂ ਕੌਮੀ ਮੁਦਰੀਕਰਨ ਪਾਈਪਲਾਈਨ ਯੋਜਨਾ ਤਹਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪਟਵਾਰੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਟੁੱਟੀ ਆਸ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਲੋਕ ਨਿਰਮਾਣ ਵਿਭਾਗ ਪੰਜਾਬ ਵੱਲੋਂ 53 ਸਰਕਾਰੀ ਆਰਾਮ ਘਰਾਂ ਅਤੇ 10 ਸੜਕਾਂ ਦੀ ਸ਼ਨਾਖਤ ਕੀਤੀ ਗਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਇਨ੍ਹਾਂ ਦੀ ਮਲਕੀਅਤ ਸਰਕਾਰੀ ਹੀ ਰਹੇਗੀ।
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਆਡੀਟੋਰੀਅਮ, ਗੋਲ ਬਾਗ ਸਪੋਰਟਸ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ ਅਤੇ ਲੁਧਿਆਣਾ ਵਿਚਲੀ ਕੁੱਝ ਜ਼ਮੀਨ ਦੀ ਸੂਚੀ ਦਿੱਤੀ ਗਈ ਹੈ। ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਪਹਿਲਾਂ ਹੀ ਦਰਜਨ ਦੇ ਕਰੀਬ ਜਾਇਦਾਤਾਂ ਨੂੰ ਨਿੱਜੀ ਹੱਥਾਂ 'ਚ ਦਿੱਤੇ ਹੋਣ ਦੀ ਗੱਲ ਕਹੀ ਹੈ ਅਤੇ ਆਪਣਾ ਪੱਲਾ ਝਾੜ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ