ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ

Tuesday, Sep 07, 2021 - 01:13 PM (IST)

ਚੰਡੀਗੜ੍ਹ : ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਖ਼ੁਸ਼ ਕਰਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਤੋਹਫ਼ਾ ਦਿੰਦੇ ਹੋਏ ਮੋਬਾਇਲ ਅਤੇ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਿਵਲ ਸਕੱਤਰੇਤ 'ਚ ਕੰਮ ਕਰਦੇ ਮੁਲਾਜ਼ਮਾਂ, ਅਧਿਕਾਰੀਆਂ ਨੂੰ ਮਿਲਣ ਵਾਲੇ ਸੈਕਟਰੀਏਟ ਭੱਤਾ, ਤਨਖ਼ਾਹ ਵੀ ਦੁੱਗਣੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਮੰਨਦੇ ਹੋਏ ਇਹ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਹਿਲਪੁਰ 'ਚ ਮਕਾਨ ਦੀ ਮੁਰੰਮਤ ਦੌਰਾਨ ਕੰਧ 'ਚੋਂ ਮਿਲਿਆ 'ਜ਼ਿੰਦਾ ਬੰਬ', ਇਲਾਕੇ 'ਚ ਦਹਿਸ਼ਤ ਦਾ ਮਾਹੌਲ

PunjabKesari

ਮੁਲਾਜ਼ਮਾਂ ਨੂੰ ਇਕ ਜੁਲਾਈ ਤੋਂ ਇਨ੍ਹਾਂ ਵਧਾਏ ਗਏ ਭੱਤਿਆਂ ਦਾ ਲਾਭ ਮਿਲੇਗਾ। ਇਸੇ ਤਰ੍ਹਾਂ ਵਿੱਤ ਵਿਭਾਗ ਵੱਲੋਂ ਇਕ ਹੋਰ ਪੱਤਰ ਜਾਰੀ ਕਰਦੇ ਹੋਏ ਅਧਿਕਾਰੀਆਂ ਦਾ ਮੋਬਾਇਲ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਦੇ ਮੋਬਾਇਲ ਭੱਤੇ 'ਚ 50 ਫ਼ੀਸਦੀ ਦਾ ਕੱਟ ਲਾ ਦਿੱਤਾ ਸੀ। ਇਸ ਦਾ ਮੁਲਾਜ਼ਮ ਵਰਗ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਮੋਬਾਇਲ ਖੋਹ ਰਹੇ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਦੇ ਢਿੱਡ 'ਚ ਮਾਰਿਆ ਚਾਕੂ

ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਵੀ ਕੀਤੇ ਗਏ ਸਨ। ਪੱਤਰ ਮੁਤਾਬਕ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤ ਕਮਿਸ਼ਨਰਜ਼, ਡਵੀਜ਼ਨਾਂ ਦੇ ਮੁਖੀ, ਡਿਪਟੀ ਕਮਿਸ਼ਨਰਜ਼, ਸੈਸ਼ਨ ਜੱਜ, ਸਕੱਤਰ ਵਿਧਾਨ ਸਭਾ ਦਾ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਦੇ ਸੀਨੀਅਰ ਆਗੂ 'ਸੰਜੇ ਸਿੰਘ' ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਸਰਕਾਰ ਨੇ ਚੌਂਕੀਦਾਰਾਂ ਦੇ ਸਪੈਸ਼ਲ ਭੱਤੇ 'ਚ ਵੀ ਵਾਧਾ ਕੀਤਾ ਹੈ। ਪੱਤਰ ਮੁਤਾਬਕ ਚੌਂਕੀਦਰਾਂ ਨੂੰ ਸਪੈਸ਼ਲ ਭੱਤਾਂ ਹੁਣ 400 ਰੁਪਏ ਦੀ ਥਾਂ 800 ਰੁਪਏ ਮਿਲੇਗਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News