ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਕਰਜ਼ਦਾਰਾਂ ਨੂੰ ਵੱਡੀ ਰਾਹਤ, 20.98 ਕਰੋੜ ਦਾ ਕਰਜ਼ਾ ਹੋਇਆ ਮੁਆਫ਼

Wednesday, Sep 08, 2021 - 08:54 AM (IST)

ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਕਰਜ਼ਦਾਰਾਂ ਨੂੰ ਵੱਡੀ ਰਾਹਤ, 20.98 ਕਰੋੜ ਦਾ ਕਰਜ਼ਾ ਹੋਇਆ ਮੁਆਫ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 4702 ਕਰਜ਼ਦਾਰਾਂ ਦਾ 20.98 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ ਹੈ। ਧਰਮਸੋਤ ਨੇ ਕਿਹਾ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ 31 ਮਾਰਚ, 2021 ਤੱਕ ਵੰਡੇ ਕਰਜ਼ਿਆਂ ਵਿੱਚੋਂ 50-50 ਹਜ਼ਾਰ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਤਾਂ ਜੋ ਨਿਗਮ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ : ਮੋਹਾਲੀ 'ਚ ਵੱਡੀ ਵਾਰਦਾਤ, ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਸਬ ਇੰਸਪੈਕਟਰ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ

ਧਰਮਸੋਤ ਨੇ ਦੱਸਿਆ ਕਿ ਅੰਮ੍ਰਿਤਸਰ ਦੇ 222, ਬਰਨਾਲਾ ਦੇ 102, ਬਠਿੰਡਾ ਦੇ 260, ਫਰੀਦਕੋਟ 317, ਫਤਿਹਗੜ੍ਹ ਸਾਹਿਬ ਦੇ 206, ਫਾਜ਼ਿਲਕਾ ਦੇ 156, ਫਿਰੋਜ਼ਪੁਰ ਦੇ 249, ਗੁਰਦਾਸਪੁਰ ਅਤੇ ਪਠਾਨਕੋਟ ਦੇ 267, ਹੁਸ਼ਿਆਰਪੁਰ ਦੇ 90, ਜਲੰਧਰ ਦੇ 125, ਕਪੂਰਥਲਾ ਦੇ 206, ਲੁਧਿਆਣਾ ਦੇ 347, ਮੋਗਾ ਦੇ 101, ਸ੍ਰੀ ਮੁਕਤਸਰ ਸਾਹਿਬ ਦੇ 226, ਮਾਨਸਾ ਦੇ 325, ਐਸ. ਬੀ. ਐਸ. ਨਗਰ ਦੇ 122, ਪਟਿਆਲਾ ਦੇ 538, ਰੂਪਨਗਰ ਦੇ 212, ਐਸ. ਏ. ਐਸ. ਨਗਰ ਦੇ 147, ਸੰਗਰੂਰ ਦੇ 186 ਅਤੇ ਤਰਨਤਾਰਨ ਦੇ 298 ਆਦਿ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਕਰਜ਼ਾ ਰਾਹਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ

ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 1976 ਵਿੱਚ ਬੈਕਫਿੰਕੋ ਦੀ ਸਥਾਪਨਾ, ਸੂਬੇ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁਕਣ ਦੇ ਮਨੋਰਥ ਨਾਲ ਕੀਤੀ ਸੀ। ਇਸੇ ਮੰਤਵ ਲਈ ਬੈਕਫਿੰਕੋ ਵੱਲੋਂ ਸਿੱਖ, ਮੁਸਲਮਾਨ, ਕ੍ਰਿਸ਼ਚੀਅਨ, ਪਾਰਸੀ, ਬੋਧੀ ਅਤੇ ਜੈਨੀ ਭਾਈਚਾਰੇ ਨਾਲ ਸਬੰਧਿਤ ਨੌਜਵਾਨਾਂ ਦੇ ਸਵੈ-ਰੁਜ਼ਗਾਰ ਲਈ ਲਈ ਘੱਟ ਵਿਆਜ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਜ਼ਿਕਰਯੋਗ ਹੈ ਕਿ ਬੈਕਫਿੰਕੋ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਆਤਮ ਨਿਰਭਰ ਕਰਨ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ੇ ਮੁੱਹਈਆ ਕਰਵਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਮੋਬਾਇਲ ਖੋਹ ਰਹੇ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਦੇ ਢਿੱਡ 'ਚ ਮਾਰਿਆ ਚਾਕੂ

ਕਈ ਨੌਜਵਾਨਾਂ ਦਾ ਭਰਪੂਰ ਯਤਨਾਂ ਦੇ ਬਾਵਜੂਦ ਕੁੱਝ ਕਾਰਨਾਂ ਕਰਕੇ ਵਪਾਰ ਫੇਲ੍ਹ ਹੋ ਜਾਣਾ, ਲਾਭਪਾਤਰੀ ਦੀ ਮੌਤ ਹੋ ਜਾਣ ਕਰਕੇ ਘਰ ਵਿੱਚ ਕੋਈ ਹੋਰ ਕਮਾਉਣ ਵਾਲਾ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬਿਮਾਰੀ ਹੋਣ ਕਾਰਨ ਜਾਂ ਕੋਈ ਹੋਰ ਕਮਾਈ ਦਾ ਸਾਧਨ ਨਾ ਹੋਣਾ ਜਾਂ ਕਿਸੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋ ਜਾਣਾ ਆਦਿ ਕਾਰਨ ਇਨ੍ਹਾਂ ਕਰਜ਼ਿਆਂ ਦੀ ਵਸੂਲੀ ਸੰਭਵ ਨਹੀਂ ਹੈ। ਇਸੇ ਤਰ੍ਹਾਂ ਕੋਰੋਨਾ ਮਹਾਮਾਰੀ ਕਰਕੇ ਵੀ ਕਰਜ਼ਦਾਰਾਂ ਦੇ ਕਾਰੋਬਾਰ ’ਤੇ ਬਹੁਤ ਬੁਰਾ ਅਸਰ ਪੈਣ ਕਰਕੇ ਉਨ੍ਹਾਂ ਦੀ ਆਮਦਨ ਘੱਟ ਹੋਈ ਹੈ।   
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News