ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੇ ਦੀਵਾਲੀ ਤੋਹਫ਼ੇ ਦਾ ਨੋਟੀਫਿਕੇਸ਼ਨ ਜਾਰੀ

Wednesday, Nov 03, 2021 - 09:26 AM (IST)

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੇ ਦੀਵਾਲੀ ਤੋਹਫ਼ੇ ਦਾ ਨੋਟੀਫਿਕੇਸ਼ਨ ਜਾਰੀ

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਕੈਬਨਿਟ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ. ਏ.) ਵਿਚ 11 ਫ਼ੀਸਦੀ ਦਾ ਵਾਧਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ।

ਇਹ ਵੀ ਪੜ੍ਹੋ : ਚੰਨੀ-ਸਿੱਧੂ ਦੀ ਜੋੜੀ 'ਤੇ ਜਾਖੜ ਮਗਰੋਂ ਹੁਣ ਰਵਨੀਤ ਬਿੱਟੂ ਨੇ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰਕੇ ਸਾਂਝੀ ਕੀਤੀ ਤਸਵੀਰ

ਹੁਣ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਰੂਪ ’ਚ 11 ਫ਼ੀਸਦੀ ਦੇ ਵਾਧੇ ਨਾਲ ਡੀ. ਏ. ਮਿਲੇਗਾ। ਡੀ. ਏ. ਵਿਚ ਇੰਨਾ ਜ਼ਿਆਦਾ ਵਾਧਾ ਪਹਿਲਾਂ ਕਦੇ ਨਹੀਂ ਕੀਤਾ ਗਿਆ ਸੀ। ਚੰਨੀ ਨੇ ਮੁਲਾਜ਼ਮਾਂ ਦੇ ਸੰਦਰਭ ’ਚ ਐਲਾਨ ਕਰਦਿਆਂ ਕਿਹਾ ਸੀ ਕਿ ਹੁਣ ਮੁਲਾਜ਼ਮਾਂ ਨੂੰ ਧਰਨੇ ’ਤੇ ਬੈਠਣ ਦੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਦੀਵਾਲੀ ਗਿਫ਼ਟ 'ਤੇ 'ਨਵਜੋਤ ਸਿੱਧੂ' ਦਾ ਤੰਜ, ਪੰਜਾਬ ਦੇ ਖਜ਼ਾਨੇ ਨੂੰ ਲੈ ਕੇ ਵੀ ਦਿੱਤਾ ਬਿਆਨ

ਉਨ੍ਹਾਂ ਇਹ ਵੀ ਕਿਹਾ ਸੀ ਕਿ 11 ਫ਼ੀਸਦੀ ਡੀ. ਏ. ਮਿਲਣ ਪਿੱਛੋਂ ਮੁਲਾਜ਼ਮ ਆਪਣੀਆਂ ਹੜਤਾਲਾਂ ਖ਼ਤਮ ਕਰ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News