ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਸੁਰੱਖਿਆ ਵਾਹਨਾਂ 'ਚ ਖ਼ਰਚ ਹੋਏ ਈਂਧਣ ਦੀ ਜਾਂਚ ਸ਼ੁਰੂ
Saturday, May 14, 2022 - 03:10 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਸੁਰੱਖਿਆ ਵਾਹਨਾਂ 'ਚ ਖ਼ਰਚ ਹੋਏ ਈਂਧਣ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਕ ਕਿਫ਼ਾਇਤੀ ਮੁਹਿੰਮ ਵੀ ਚਲਾਈ ਗਈ ਹੈ, ਜਿਸ ਦੇ ਤਹਿਤ ਹਰ ਤਰ੍ਹਾਂ ਦੇ ਖ਼ਰਚੇ ਘੱਟ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਵਿਧਾਇਕਾਂ ਨੂੰ ਹਰ ਮਹੀਨੇ 500 ਲੀਟਰ ਤੇਲ ਮਿਲਦਾ ਸੀ, ਜੋ ਸਾਬਕਾ ਸਰਕਾਰ ਵੱਲੋਂ ਘੱਟ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : 'ਸੁਨੀਲ ਜਾਖੜ' ਨੇ ਲਾਈਵ ਹੋ ਕੇ ਕੀਤਾ ਵੱਡਾ ਧਮਾਕਾ, 'ਕਾਂਗਰਸ' ਨੂੰ ਕਿਹਾ Good Bye
ਹੁਣ ਨਵੀਂ ਸਰਕਾਰ ਦੇ ਕਈ ਵਿਧਾਇਕਾਂ ਵੱਲੋਂ ਈਂਧਣ ਖ਼ਰਚ 'ਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਆਉਣ ਵਾਲੇ ਬਜਟ ਸੈਸ਼ਨ 'ਚ ਸਰਕਾਰ ਵੱਲੋਂ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਸੰਸਦੀ ਕਾਰਜ ਵਿਭਾਗ ਨੇ ਇਕ ਪੱਤਰ ਜਾਰੀ ਕਰਦੇ ਹੋਏ ਵਿਧਾਇਕਾਂ ਅਤੇ ਮੰਤਰੀਆਂ ਦੇ ਨਿੱਜੀ ਸੁਰੱਖਿਆ ਵਾਹਨਾਂ 'ਤੇ ਖ਼ਰਚ ਦਾ ਬਿਓਰਾ ਮੰਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜ਼ਿਆਦਾਤਰ ਵਿਧਾਇਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਪੁਰਾਣੇ ਵਾਹਨ ਦਿੱਤੇ ਗਏ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਫਿਲਹਾਲ ਨਵੇਂ ਵਾਹਨ ਨਹੀਂ ਖ਼ਰੀਦ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੋਸਟਰ ਬੁਆਇਜ਼ 'ਸਿੱਧੂ-ਚੰਨੀ' ਕਾਂਗਰਸ ਦੇ ਚਿੰਤਨ ਕੈਂਪ ਤੋਂ ਗਾਇਬ, ਹਾਈਕਮਾਨ ਨੇ ਬਣਾਈ ਦੂਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ