ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ 'ਚ ਵੱਡਾ ਝਟਕਾ, ਹਾਈਕੋਰਟ ਨੇ ਨਵੀਂ ਨੀਤੀ 'ਤੇ ਲਾਈ ਰੋਕ

Wednesday, Sep 14, 2022 - 01:47 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਰਕਾਰ ਦੀ ਮਾਈਨਿੰਗ ਨੂੰ ਲੈ ਕੇ ਨਵੀਂ ਯੋਜਨਾ 'ਤੇ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਡਿਸਟ੍ਰਿਕ ਸਰਵੇ ਰਿਪੋਰਟ ਅਤੇ ਇਨਵਾਇਰਮੈਂਟ ਕਲੀਅਰੈਂਸ ਲਏ ਬਿਨਾ ਪੰਜਾਬ 'ਚ 274 ਠੇਕੇਦਾਰਾਂ ਨੂੰ ਮਾਈਨਿੰਗ ਕਰਨ ਲਈ ਨੋਟਿਸ ਜਾਰੀ ਕਰ ਦਿੱਤੇ ਸਨ।

ਇਹ ਵੀ ਪੜ੍ਹੋ : ਮੰਤਰੀ ਦੀ ਵਾਇਰਲ ਆਡੀਓ ਮਾਮਲੇ ਨੇ ਫੜ੍ਹਿਆ ਤੂਲ, CM ਮਾਨ ਦੇ ਆਉਣ ਤੋਂ ਪਹਿਲਾਂ ਮੰਤਰੀ ਕਰਨਗੇ ਇਹ ਕੰਮ (ਵੀਡੀਓ)

ਇਸ ਦੇ ਤਹਿਤ ਠੇਕੇਦਾਰਾਂ ਨੇ ਖੁਦਾਈ ਕਰਨੀ ਸੀ ਅਤੇ ਰੇਤ ਅਤੇ ਬੱਜਰੀ ਸਰਕਾਰ ਨੇ ਖ਼ੁਦ ਵੇਚਣੀ ਸੀ। ਐਡਵੋਕੇਟ ਗਗਨੇਸ਼ਵਰ ਵਾਲੀਆ ਵੱਲੋਂ ਦਾਖ਼ਲ ਹੋਈ ਜਨਹਿਤ ਪਟੀਸ਼ਨ 'ਤੇ ਚੀਫ਼ ਜਸਟਿਸ 'ਤੇ ਆਧਾਰਿਤ ਬੈਂਚ ਨੇ ਉਕਤ ਹੁਕਮ ਪਾਸ ਕਰਕੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਲੰਪੀ ਸਕਿਨ' ਰੋਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਕਰੇਗਾ ਪੰਜਾਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News