ਪੰਜਾਬ ਸਰਕਾਰ ਔਰਤਾਂ-ਮੁਖੀ ਪਰਿਵਾਰਾਂ ਦੇ ਆਰਥਿਕ ਸਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ : ਡਾ. ਬਲਜੀਤ ਕੌਰ

Friday, Dec 16, 2022 - 05:19 PM (IST)

ਪੰਜਾਬ ਸਰਕਾਰ ਔਰਤਾਂ-ਮੁਖੀ ਪਰਿਵਾਰਾਂ ਦੇ ਆਰਥਿਕ ਸਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ : ਡਾ. ਬਲਜੀਤ ਕੌਰ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1,45,023 ਲਾਭਪਾਤਰੀਆਂ ਦਾ ਡਾਟਾ ਐੱਮ. ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ 'ਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
 


author

Babita

Content Editor

Related News