ਬਜਟ ''ਚ ਰਾਹਤ ਨਾ ਦੇਣ ''ਤੇ ਮਜ਼ਦੂਰਾਂ ਪੰਜਾਬ ਸਰਕਾਰ ਦੀ ਅਰਥੀ ਫੂਕੀ

06/24/2017 12:23:35 PM

ਲਹਿਰਾਗਾਗਾ(ਜਿੰਦਲ, ਗਰਗ)— ਪੰਜਾਬ ਦੀਆਂ 3 ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਿੰਡ ਜਲੂਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਇਲਾਕਾ ਪ੍ਰਧਾਨ ਬਲਵਿੰਦਰ ਜਲੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਬਜਟ ਪੇਸ਼ ਕੀਤਾ ਗਿਆ, ਉਸ 'ਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਤਾਂ ਕੀਤਾ ਗਿਆ ਹੈ ਪਰ ਮਜ਼ਦੂਰ, ਜੋ ਖੇਤੀ ਦੀ ਰੀੜ੍ਹ ਦੀ ਹੱਡੀ ਹਨ, ਨੂੰ ਕਰਜ਼ੇ ਤੋਂ ਕੋਈ ਰਾਹਤ ਨਹੀਂ ਦਿੱਤੀ ਗਈ। ਜਦੋਂਕਿ ਸੂਬੇ ਦੇ ਮਜ਼ਦੂਰ ਵੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਇਸ ਮੌਕੇ ਮੱਖਣ ਜਲੂਰ, ਰੂਪ ਸਿੰਘ, ਕੁਲਦੀਪ ਕੌਰ, ਅਮਰਜੀਤ ਕੌਰ ਅਤੇ ਵੱਡੀ ਗਿਣਤੀ ਮਜ਼ਦੂਰ ਸ਼ਾਮਲ ਸਨ।
ਕੀ ਹਨ ਮੰਗਾਂ
ਮਜ਼ਦੂਰਾਂ ਦਾ ਕਰਜ਼ਾ ਤੁਰੰਤ ਮੁਆਫ ਕੀਤਾ ਜਾਵੇ।
ਮਜ਼ਦੂਰਾਂ ਨੂੰ ਰੋਜ਼ਗਾਰ ਤੇ 10-10 ਮਰਲੇ ਦੇ ਪਲਾਟ ਦਿੱਤੇ ਜਾਣ।
ਪੰਚਾਇਤੀ ਜ਼ਮੀਨ ਵਿਚੋਂ ਤੀਜੇ ਹਿੱਸੇ ਦੀ ਜ਼ਮੀਨ ਘੱਟ ਰੇਟ 'ਤੇ ਦਿੱਤੀ ਜਾਵੇ।
ਰੂੜੀਆਂ ਲਈ ਜਗ੍ਹਾ ਦਿੱਤੀ ਜਾਵੇ।
ਇਲਾਕੇ ਦੇ ਸਾਰੇ ਪਿੰਡਾਂ ਵਿਚ ਮਨਰੇਗਾ ਦਾ ਕੰਮ ਸ਼ੁਰੂ ਕੀਤਾ ਜਾਵੇ। 
ਕੀਤੇ ਗਏ ਕੰਮਾਂ ਦੇ ਪੈਸੇ ਮਜ਼ਦੂਰਾਂ ਦੇ ਖਾਤਿਆਂ ਵਿਚ ਪਾਏ ਜਾਣ।


Related News