ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਝੋਨੇ ਦੀ ਖਰੀਦ ਦਾ ਨਿਰੀਖਣ

Sunday, Oct 08, 2017 - 07:07 AM (IST)

ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਝੋਨੇ ਦੀ ਖਰੀਦ ਦਾ ਨਿਰੀਖਣ

ਚੱਬੇਵਾਲ(ਗੁਰਮੀਤ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦਾਣਾ ਮੰਡੀ ਚੱਬੇਵਾਲ ਵਿਖੇ ਝੋਨੇ ਦੀ ਹੋ ਰਹੀ ਖਰੀਦ ਦਾ ਨਿਰੀਖਣ ਕੀਤਾ। ਵਿਜੀਲੈਂਸ ਵਿਭਾਗ ਦੀ ਟੀਮ ਵਿਚ ਸ਼ਾਮਲ ਸਬ-ਇੰਸਪੈਕਟਰ ਦਲਵੀਰ ਸਿੰਘ, ਐੱਚ. ਸੀ. ਸਤਪਾਲ ਸਿੰਘ ਤੇ ਬਲਵੀਰ ਸਿੰਘ ਨੇ ਝੋਨੇ ਦੀਆਂ ਬੋਰੀਆਂ ਦਾ ਤੋਲ ਚੈੱਕ ਕੀਤਾ ਅਤੇ ਮੰਡੀ 'ਚ ਆਏ ਕਿਸਾਨਾਂ ਨੂੰ ਮਿਲ ਕੇ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। 
ਸਬ–ਇੰਸਪੈਕਟਰ ਦਲਵੀਰ ਸਿੰਘ ਨੇ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਸਰਕਾਰ ਵੱਲੋਂ ਜ਼ਿਲਾ ਪੱਧਰ 'ਤੇ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ 'ਚ ਜਾ ਕੇ ਝੋਨੇ ਦੀ ਖਰੀਦ ਦਾ ਨਿਰੀਖਣ ਕਰ ਰਹੀਆਂ ਹਨ ਅਤੇ ਕਿਸਾਨਾਂ ਦੀਆਂ ਖਰੀਦ ਸਬੰਧੀ ਮੁਸ਼ਕਿਲਾਂ ਨੂੰ ਵੀ ਸੁਣ ਰਹੀਆਂ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜ਼ਰ ਸਰਬਜੀਤ ਸਿੰਘ ਧੂਤ, ਅਰਜੁਨ ਵਿਜ, ਮਨਜੀਤ ਸਿੰਘ, ਸਿਮਰਜੀਤ ਸਿੰਘ, ਹਰਜੀਤ ਸਿੰਘ, ਸੰਤੋਖ ਸਿੰਘ, ਨਵਨੀਤ ਬਾਵਾ, ਦਵਿੰਦਰ ਸਿੰਘ, ਰਾਜੂ ਆਦਿ ਹਾਜ਼ਰ ਸਨ। 


Related News