ਬਸਪਾ ਨੇ ਪੰਜਾਬ ਸਰਕਾਰ ਦੇ ਫੈਸਲੇ ''ਤੇ ਰੋਕ ਲਾਉਣ ਦੀ ਕੀਤੀ ਮੰਗ

Wednesday, Oct 25, 2017 - 02:00 AM (IST)

ਬਸਪਾ ਨੇ ਪੰਜਾਬ ਸਰਕਾਰ ਦੇ ਫੈਸਲੇ ''ਤੇ ਰੋਕ ਲਾਉਣ ਦੀ ਕੀਤੀ ਮੰਗ

ਨਵਾਂਸ਼ਹਿਰ(ਤ੍ਰਿਪਾਠੀ)-ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੰਦ ਕਰਨ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਜ਼ਿਲਾ ਬਹੁਜਨ ਸਮਾਜ ਪਾਰਟੀ ਦੇ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਦੀ ਮਾਰਫ਼ਤ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ।  ਵਫ਼ਦ ਦੀ ਅਗਵਾਈ ਕਰ ਰਹੇ ਬਸਪਾ ਆਗੂ ਡਾ. ਨਛੱਤਰ ਪਾਲ, ਦਵਿੰਦਰ ਸਿੰਘ ਤੇ ਰਜਿੰਦਰ ਸਿੰਘ ਨੇ ਮੰਗ-ਪੱਤਰ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਵੱਲੋਂ 18 ਅਕਤੂਬਰ ਨੂੰ ਜਾਰੀ ਪੱਤਰ 'ਚ 20 ਵਿਦਿਆਰਥੀਆਂ ਤੋਂ ਘੱਟ ਸੰਖਿਆ ਵਾਲੇ ਪੰਜਾਬ ਦੇ ਕਰੀਬ 800 ਪ੍ਰਾਇਮਰੀ ਸਕੂਲਾਂ ਨੂੰ ਨਜ਼ਦੀਕੀ ਪ੍ਰਾਇਮਰੀ ਸਕੂਲਾਂ 'ਚ ਮਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਪਰੋਕਤ ਫੈਸਲਾ ਜਨਵਿਰੋਧੀ ਹੈ, ਜਿਸ ਨਾਲ ਸੂਬੇ 'ਚ ਸਿੱਖਿਆ ਦਾ ਮਿਆਰ ਹੋਰ ਵੀ ਥੱਲੇ ਡਿੱਗੇਗਾ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਜਨਵਿਰੋਧੀ ਫੈਸਲੇ 'ਤੇ ਤੁਰੰਤ ਰੋਕ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਜ਼ਿਆਦਾਤਰ ਗਰੀਬ ਵਰਗ ਦੇ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਸਰਕਾਰ ਵੱਲੋਂ ਸਕੂਲਾਂ 'ਚ ਬੱਚਿਆਂ ਦੀ ਘੱਟ ਸੰਖਿਆ ਦਾ ਬਹਾਨਾ ਬਣਾ ਕੇ 800 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਅਤਿ ਨਿੰਦਣਯੋਗ ਤੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰਨ ਵਾਲਾ ਹੈ। ਇਸ ਮੌਕੇ ਜਸਵਿੰਦਰ ਸਿੰਘ, ਹਰਬੰਸ ਲਾਲ, ਵਿਜੈ ਕੁਮਾਰ, ਸਤਨਾਮ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਹੰਸਰੋਂ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ। 


Related News