ਅਕਾਲੀ-ਭਾਜਪਾ ਸਰਕਾਰ ਨੇ ਉਰਦੂ ਪ੍ਰੇਮੀਆਂ ਨਾਲ ਧ੍ਰੋਹ ਕਮਾਇਆ : ਰਜ਼ੀਆ

12/20/2017 7:24:55 AM

ਮਾਲੇਰਕੋਟਲਾ(ਸ਼ਹਾਬੂਦੀਨ/ਜ਼ਹੂਰ)-ਪੰਜਾਬ ਉਰਦੂ ਅਕੈਡਮੀ ਦੀ ਅਧੂਰੀ ਪਈ ਇਮਾਰਤ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ 3 ਕਰੋੜ ਰੁਪਏ ਦੀ ਗ੍ਰਾਂਟ ਨਾਲ ਹੋਣ ਵਾਲੇ ਨਿਰਮਾਣ ਕਾਰਜਾਂ ਦਾ ਪੰਜਾਬ ਦੀ ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਉਦਘਾਟਨ ਕਰਦਿਆਂ ਕਿਹਾ ਕਿ ਇਹ ਉਰਦੂ ਅਕੈਡਮੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਮਾਲੇਰਕੋਟਲਾ ਵਾਸੀਆਂ ਨੂੰ ਵੱਡਾ ਤੋਹਫਾ ਹੈ। ਉਰਦੂ ਅਕੈਡਮੀ ਦੀ ਸਕੱਤਰ ਡਾ. ਰੁਬੀਨਾ ਸ਼ਬਨਮ ਦੀ ਅਗਵਾਈ ਹੇਠ ਆਯੋਜਿਤ ਇਸ ਉਦਘਾਟਨੀ ਸਮਾਗਮ ਮੌਕੇ ਮੈਡਮ ਰਜ਼ੀਆ ਦੇ ਨਾਲ ਉਨ੍ਹਾਂ ਦੇ ਪਤੀ ਜਨਾਬ ਮੁਹੰਮਦ ਮੁਸਤਫਾ ਡੀ. ਜੀ. ਪੀ. ਪੰਜਾਬ ਅਤੇ ਪੰਜਾਬ ਵਕਫ ਬੋਰਡ ਦੇ ਚੇਅਰਮੈਨ ਜਨਾਬ ਜੁਨੈਦ ਰਜ਼ਾ ਖਾਨ ਵੀ ਮੌਜੂਦ ਸਨ। ਸਮਾਗਮ 'ਚ ਜੁੜੇ ਇਲਾਕਾ ਵਾਸੀਆਂ ਨੂੰ ਸੰਬੋਧਨ ਦੌਰਾਨ ਮੈਡਮ ਰਜ਼ੀਆ ਸੁਲਤਾਨਾ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਉਰਦੂ ਪ੍ਰੇਮੀਆਂ ਨਾਲ ਧ੍ਰੋਹ ਕਮਾਉਣ ਦਾ ਦੋਸ਼ ਲਾਇਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੱਜ ਕਮੇਟੀ ਦੇ ਚੇਅਰਮੈਨ ਅਬਦੁੱਲ ਰਸ਼ੀਦ ਖਿਲਜ਼ੀ, ਐਡਵੋਕੇਟ ਇਜਾਜ਼ ਆਲਮ, ਬੀਬੀ ਸ਼ਬਾਨਾ ਤੇ ਸੱਜ਼ਾਦ ਹੁਸੈਨ (ਤਿੰਨੇ ਮੈਂਬਰ ਵਕਫ ਬੋਰਡ), ਐਡਵੋਕੇਟ ਮੁਹੰਮਦ ਸਲੀਮ ਖਿਲਜ਼ੀ, ਨਗਰ ਕੌਂਸਲ ਪ੍ਰਧਾਨ ਇਕਬਾਲ ਫੌਜੀ, ਡਾ. ਮੁਹੰਮਦ ਇਕਬਾਲ, ਕੌਂਸਲਰ ਚੌਧਰੀ ਮੁਹੰਮਦ ਬਸੀਰ, ਫਾਰੂਕ ਅਨਸਾਰੀ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਹਾਜ਼ਰ ਸਨ।