ਕਿਸਾਨਾਂ ਆਵਾਜਾਈ ਰੋਕ ਕੇ ਸਰਕਾਰ ਖਿਲਾਫ ਕੱਢੀ ਭੜਾਸ

03/18/2018 7:32:08 AM

ਭਵਾਨੀਗੜ੍ਹ(ਅੱਤਰੀ/ਸੋਢੀ)—ਪਿੰਡ ਕਾਕੜਾ ਵਿਖੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਰੋਡ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰੋਸ ਪ੍ਰਗਟ ਕੀਤਾ ਕਿ 22 ਫਰਵਰੀ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਕੈਪਟਨ ਸਰਕਾਰ ਨੇ ਰੋਕ ਕੇ ਸਾਬਤ ਕਰ ਦਿੱਤਾ ਕਿ ਉਹ ਕਿਸਾਨ ਵਿਰੋਧੀ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰੇ। ਇਸ ਮੌਕੇ ਇਕਾਈ ਪ੍ਰਧਾਨ ਮੇਜਰ ਸਿੰਘ ਚੱਠਾ, ਜ਼ਿਲਾ ਸਕੱਤਰ ਕਸ਼ਮੀਰ ਸਿੰਘ ਕਾਕੜਾ, ਪ੍ਰਿਤਪਾਲ ਸਿੰਘ ਗਿੱਲ, ਨਿੰਦਰ ਸਿੰਘ, ਦਰਸ਼ਨ ਸਿੰਘ ਧਾਲੀਵਾਲ, ਪਾਲਵਿੰਦਰ ਸਿੰਘ ਚੱਠਾ, ਸੋਮਜੀਤ ਸਿੰਘ, ਕਰਨੈਲ ਸਿੰਘ ਧਾਲੀਵਾਲ ਬਲਾਕ ਪ੍ਰਧਾਨ, ਹਰਜੀਤ ਸਿੰਘ, ਅਮਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।