ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੋਬਾਇਲ ਐਪ ਜਾਰੀ

10/30/2018 12:13:39 PM

ਲੁਧਿਆਣਾ (ਸਲੂਜਾ) : ਪੰਜਾਬ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਮੋਬਾਇਲ ਐਪ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਐਂਡਰਾਇਡ ਫੋਨ ਐਪਲੀਕੇਸ਼ਨਾਂ ਨੂੰ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤਾ ਸੀ, ਜੋ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ. ਆਰ. ਐੱਸ. ਸੀ) ਵਲੋਂ ਤਿਆਰ ਕੀਤੀਆਂ ਗਈਆਂ ਹਨ

 ਇਨ੍ਹਾਂ 'ਚੋਂ ਇਕ ਆਈ-ਖੇਤ ਮਸ਼ੀਨ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਤੇ ਸਾਜੋ-ਸਾਮਾਨ  ਪਹੁੰਚਾਉਣ ਵਾਸਤੇ ਕਿਸਾਨਾਂ ਦੀ ਸਹੂਲਤ ਲਈ ਹੈ। 
ਇਹ ਐਪ ਪੌਦੇ ਲਾਉਣ 'ਤੇ ਨਿਗਰਾਨੀ ਰੱਖਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਬੰਧਤ ਸਹੀ ਅਤੇ ਤੇਜ਼ੀ ਨਾਲ ਸੂਚਨਾ ਮੁਹੱਈਆ ਕਰਵਾਉਣ ਬਾਰੇ ਹੈ। ਇਹ ਐਪਲੀਕੇਸ਼ਨਾਂ ਜ਼ਿਲਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਪਿੰਡ ਪੱਧਰ 'ਤੇ ਨਿਯੁਕਤ ਕੀਤੇ ਨੋਡਲ ਅਫਸਰਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਤੇ ਇਸ ਵਿਚ ਸਕੂਲਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਅਤੇ ਐੱਨ. ਐੱਸ. ਐੱਸ ਵਾਲੰਟਰੀਆਂ ਨੂੰ ਵੀ ਸ਼ਾਮਲ ਕਰਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਪਰਾਲੀ ਨੂੰ ਨਾ ਸਾੜਨ  ਲਈ ਕਿਸਾਨਾਂ ਨੂੰ ਮਨਾਉਣ ਵਿਚ ਸਹਾਈ ਹੋ ਰਹੀਆਂ ਹਨ।