ਬੇਅਦਬੀ ਮਾਮਲਿਆਂ ''ਤੇ ਪੰਜਾਬ ਸਰਕਾਰ ਨੂੰ ਝਾੜ, ਹਾਈਕੋਰਟ ਨੇ ਮੰਗਿਆ ਜਵਾਬ

Wednesday, Oct 31, 2018 - 12:41 PM (IST)

ਬੇਅਦਬੀ ਮਾਮਲਿਆਂ ''ਤੇ ਪੰਜਾਬ ਸਰਕਾਰ ਨੂੰ ਝਾੜ, ਹਾਈਕੋਰਟ ਨੇ ਮੰਗਿਆ ਜਵਾਬ

ਚੰਡੀਗੜ੍ਹ (ਰਿਸ਼ੂਰਾਜ) : ਪੰਜਾਬ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕਰਕੇ ਬੇਅਦਬੀ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਵਾਪਸ ਲੈ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ) ਨੂੰ ਦੇਣ ਸਬੰਧੀ ਬੁੱਧਵਾਰ ਨੂੰ ਇਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਗਈ। ਇਸ ਪਟੀਸ਼ਨ 'ਤੇ ਜਸਟਿਸ ਰਾਜਨ ਗੁਪਤਾ ਦੀ ਅਦਾਲਤ 'ਚ ਸੁਣਵਾਈ ਕੀਤੀ ਗਈ। ਅਦਾਲਤ ਨੇ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਈ ਅਤੇ ਨਾਲ ਹੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ। ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ ਕੋਲ ਵਿਧਾਨ ਸਭਾ ਦੇ ਕਿਸੇ ਵੀ ਪ੍ਰਸਤਾਵ ਨੂੰ ਰਿਵਿਊ ਕਰਨ ਦਾ ਅਧਿਕਾਰ ਹੈ।


Related News