ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼

Wednesday, Oct 30, 2024 - 11:19 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਡੀ. ਏ. ਪੀ. ਦੀ ਕਮੀ ਕਾਰਨ ਕੁਝ ਡੀਲਰਾਂ ਨੇ ਡੀ. ਏ. ਪੀ. ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਕੁਝ ਡੀਲਰਾਂ ਵੱਲੋਂ ਡੀ. ਏ. ਪੀ. ਦੇ ਨਾਲ ਕਿਸਾਨਾਂ ਨੂੰ ਕੁਝ ਬੇਲੋੜੀਆਂ ਵਸਤਾਂ ਟੈਗ ਕਰ ਕੇ ਦੇਣ ਦੀ ਕੋਸਿਸ਼ ਕੀਤੀ ਗਈ ਹੈ, ਜੋ ਬੜਾ ਗੰਭੀਰ ਮਸਲਾ ਹੈ।

ਇਹ ਖ਼ਬਰ ਵੀ ਪੜ੍ਹੋ - 5 ਨਵੰਬਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਾਰਜਕਾਰੀ ਮੈਜਿਸਟ੍ਰੇਟ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਆਪਣੇ ਜ਼ਿਲ੍ਹੇ ਦੇ ਕੁਝ ਡੀਲਰਾਂ ਦੀ ਅਚਨਚੇਤ ਚੈਕਿੰਗ ਕਰਵਾਈ ਜਾਵੇ। ਜੇ ਕਿਤੇ ਵੱਧ ਕੀਮਤ ਵਸੂਲ ਕਰਨ, ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਨ ਜਾ ਕਾਲਾਬਾਜ਼ਾਰੀ ਕਰਨ ਦਾ ਮਾਮਲਾ ਧਿਆਨ ’ਚ ਆਉਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ ਤਾਂ ਜੋ ਉਸ ਕੇਸ ’ਚ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਵੱਲੋਂ 2 ਨਵੰਬਰ ਨੂੰ ਵੀਡੀਓ ਕਾਨਫਰੰਸ ਕਰ ਕੇ ਇਨ੍ਹਾਂ ਅਚਨਚੇਤ ਚੈਕਿੰਗਾਂ ਬਾਰੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਛੇਤੀ ਹੀ Good News ਦੇਵੇਗੀ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਜੇ. ਪੀ. ਨੱਢਾ ਨਾਲ ਮੀਟਿੰਗ ਕੀਤੀ ਹੈ, ਜਿਸ ਦੌਰਾਨ ਉਨ੍ਹਾਂ ਨੇ ਯਕੀਨ ਦਿਵਾਇਆ ਹੈ ਕਿ ਸੂਬੇ ’ਚ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੇਟਿਕ ਖਾਦਾਂ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ, ਉਸ ’ਤੇ ਅਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਖਾਦ ਦੇ ਮੁੱਦੇ ’ਤੇ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News