ਪੰਜਾਬ ਸਰਕਾਰ ਦਾ ਗੈਂਗਸਟਰਾਂ ਖ਼ਿਲਾਫ਼ ਸਖ਼ਤ ਐਕਸ਼ਨ

Thursday, Sep 12, 2024 - 09:58 AM (IST)

ਪੰਜਾਬ ਸਰਕਾਰ ਦਾ ਗੈਂਗਸਟਰਾਂ ਖ਼ਿਲਾਫ਼ ਸਖ਼ਤ ਐਕਸ਼ਨ

ਜਲੰਧਰ (ਧਵਨ)- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਗੈਂਗਸਟਰਾਂ ਖਿਲਾਫ ਲਗਾਤਾਰ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪਿਛਲੇ ਦੋ ਸਾਲਾਂ ਦੌਰਾਨ ਗੈਂਗਸਟਰਾਂ ’ਤੇ ਦਬਾਅ ਬਣਾਇਆ ਹੋਇਆ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਦੇ ਸਾਰੇ ਅਧਿਕਾਰੀ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੇ ਹਨ।

ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦੋ ਸਾਲਾਂ ’ਚ 1408 ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ 12 ਗੈਂਗਸਟਰਾਂ ਨੂੰ ਐਨਕਾਊਂਟਰ ਦੌਰਾਨ ਢੇਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸੂਬਾ ਪੁਲਸ ਲਗਾਤਾਰ ਗੈਂਗਸਟਰਾਂ ’ਤੇ ਦਬਦਬਾ ਬਣਾ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ 505 ਗੈਂਗਸਟਰਾਂ ਦਾ ਨੈੱਟਵਰਕ ਵੀ ਤਬਾਹ ਕੀਤਾ ਹੈ। ਇੰਨਾ ਹੀ ਨਹੀਂ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਖਿਲਾਫ ਵੀ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਵਿਦੇਸ਼ਾਂ ’ਚੋਂ ਗੈਂਗਸਟਰਾਂ ਦੀ ਹਵਾਲਗੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ

ਉਨ੍ਹਾਂ ਦੱਸਿਆ ਕਿ ਹੁਣ ਤਕ 5 ਗੈਂਗਸਟਰਾਂ ਦੀ ਵਿਦੇਸ਼ ਤੋਂ ਹਵਾਲਗੀ ਕਰਵਾਉਣ ’ਚ ਸਫਲਤਾ ਮਿਲੀ ਹੈ। ਏ. ਜੀ. ਟੀ. ਐੱਫ. ਨੇ ਇਸ ਸਮੇਂ ਦੌਰਾਨ ਪੰਜਾਬ ਵਿਚੋਂ 1332 ਹਥਿਆਰ ਅਤੇ 292 ਵਾਹਨ ਵੀ ਬਰਾਮਦ ਕੀਤੇ ਹਨ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਵੱਲੋਂ ਗੈਂਗਸਟਰਾਂ ਸਬੰਧੀ ਲਗਾਤਾਰ ਆਪਣੀ ਰਿਪੋਰਟ ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਨੂੰ ਦਿੱਤੀ ਜਾ ਰਹੀ ਹੈ, ਜੋ ਇਸ ਸਬੰਧੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੇਂ-ਸਮੇਂ ’ਤੇ ਦੇ ਰਹੇ ਹਨ।

ਪੰਜਾਬ ਸਰਕਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਪੁਲਸ ਦੇ ਸਾਹਮਣੇ ਅਜੇ ਵੀ ਕਈ ਚੁਣੌਤੀਆਂ ਮੌਜੂਦ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਗਾਤਾਰ ਹੁੰਦੀ ਰਹਿੰਦੀ ਹੈ। ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਵੱਲੋਂ ਗੈਂਗਸਟਰਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News