ਜ਼ਮੀਨਾਂ ਦੀਆਂ ਇੰਤਕਾਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਫਿਰ ਦਿੱਤੀ ਵੱਡੀ ਰਾਹਤ, ਮੁੱਖ ਮੰਤਰੀ ਨੇ ਕੀਤਾ ਐਲਾਨ
Sunday, Jan 07, 2024 - 06:51 PM (IST)
ਚੰਡੀਗੜ੍ਹ : ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ 6 ਜਨਵਰੀ ਨੂੰ ਪੰਜਾਬ ਦੀਆਂ ਸਮੂਹ ਤਹਿਸੀਲਾਂ, ਸਬ-ਤਹਿਸੀਲਾਂ ਵਿਚ ਪੁਰਾਣੇ ਪੈਂਡਿੰਗ ਜ਼ਮੀਨੀ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦਰਮਿਆਨ ਮੁੱਖ ਮੰਤਰੀ ਨੇ ਟਵੀਟ ਕਰਕੇ ਆਖਿਆ ਕਿ ਬੀਤੇ ਦਿਨੀਂ ਪੰਜਾਬ ’ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਵਿਸ਼ੇਸ਼ ਕੈਂਪ ਲਗਾਏ ਗਏ ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇਕ ਚੰਗੀ ਪਹਿਲ ਹੈ ਅਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ।
ਇਹ ਵੀ ਪੜ੍ਹੋ : ਕੜਾਕੇਦਾਰ ਠੰਡ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਨੀਵਾਰ ਨੂੰ ਸੂਬੇ ਭਰ ਵਿਚ ਲਗਾਇਆ ਗਿਆ ਇਹ ਕੈਂਪ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ, ਜਿਸ ਵਿਚ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋਇਆ ਹੈ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ। ਜਿਸ ਕਿਸੇ ਦਾ ਇੰਤਕਾਲ ਸੰਬੰਧੀ ਕੋਈ ਕੰਮ ਬਾਕੀ ਰਹਿ ਗਿਆ ਹੈ, ਉਹ ਆਪਣੇ ਨੇੜੇ ਦੀਆਂ ਤਹਿਸੀਲਾਂ, ਸਬ-ਤਹਿਸੀਲਾਂ ਵਿਚ ਪਹੁੰਚ ਕੇ ਕੰਮ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਡ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਭਵਿੱਖਬਾਣੀ, ਵਧਾਏਗੀ ਚਿੰਤਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8