ਅੰਮ੍ਰਿਤਸਰ 'ਚ ਸੜਕਾਂ 'ਤੇ ਉੱਤਰੀ 'ਆਪ' (ਵੀਡੀਓ)

Thursday, Dec 06, 2018 - 05:14 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਪੰਜਾਬ ਅੰਦਰ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਆਪ ਵਰਕਰ ਇਸ ਰੋਸ 'ਚ ਸ਼ਾਮਲ ਹੋਏ।  

ਇਸ ਦੌਰਾਨ ਆਪ ਵਰਕਰਾਂ ਵਲੋਂ ਹੱਥਾਂ ਤਖਤੀਆਂ ਫੜ੍ਹ ਕੇ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਰਪਾਲ ਚੀਮਾ ਨੇ ਕੈਪਟਨ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸੱਤਾਧਾਰੀ ਸਰਕਾਰ ਪੰਜਾਬ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਅਸਫਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਕ ਮੰਗ ਪੱਤਰ ਵੀ ਡੀ.ਸੀ. ਨੂੰ ਦਿੱਤਾ ਜਾਵੇਗਾ ਤਾਂ ਜੋ ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਜਲਦ ਤੋਂ ਜਲਦ ਠੀਕ ਹੋ ਸਕੇ। 


author

Baljeet Kaur

Content Editor

Related News