ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ
Saturday, May 20, 2023 - 06:28 PM (IST)
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਰਜਿ:) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਅਹਿਮ ਜਾਣਕਾਰੀ, ਜਾਣੋ ਕਦੋਂ ਮਿਲੇਗੀ ਤਪਸ਼ ਭਰੀ ਗਰਮੀ ਤੋਂ ਰਾਹਤ
ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿਚ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਇਸ ਤੋਂ ਇਲਾਵਾ, ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਦੀ ਭਰਤੀ, ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਪੀ. ਐੱਮ. ਵੀ ਵਾਈ ਦੇ 2017 ਤੋਂ ਪੈਂਡਿੰਗ ਪਏ ਫੰਡਜ਼ ਰਿਲੀਜ਼ ਕੀਤੇ ਜਾਣ, ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ਆਦਿ ਮੰਗਾਂ ਉਠਾਈਆਂ ਗਈਆਂ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani