ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖ਼ਾਹੀ ਛੁੱਟੀ, ਬੰਦ ਰਹਿਣਗੇ ਸਰਕਾਰੀ ਅਦਾਰੇ

Monday, Jul 08, 2024 - 07:15 PM (IST)

ਜਲੰਧਰ (ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 10 ਜੁਲਾਈ 2024 ਨੂੰ ਹੋਣ ਜਾ ਰਹੀ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਹਰੇਕ ਵੋਟਰ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਲਕੇ ਵਿੱਚ ਰਹਿੰਦੇ ਸਮੂਹ ਕਰਮਚਾਰੀਆਂ ਅਤੇ ਕਿਰਤੀਆਂ ਲਈ ਤਨਖ਼ਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਸਾਰੇ ਕਰਮਚਾਰੀ, ਜੋ ਹਲਕੇ ਦੇ ਵੋਟਰ ਹਨ, ਵਿਸ਼ੇਸ਼ ਛੁੱਟੀ ਦੇ ਹੱਕਦਾਰ ਹਨ। ਇਹ ਛੁੱਟੀ ਉਨ੍ਹਾਂ ਦੀਆਂ ਜਮ੍ਹਾ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸੇ ਤਰ੍ਹਾਂ ਕਾਰੋਬਾਰ, ਵਪਾਰ, ਇੰਡਸਟਰੀ, ਫੈਕਟਰੀਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਤਨਖ਼ਾਹ ਸਮੇਤ ਛੁੱਟੀ ਦਿੱਤੀ ਜਾਵੇਗੀ। ਡਾ. ਅਗਰਵਾਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਰੋਜ਼ਗਾਰਦਾਤਾ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਛੁੱਟੀ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਅਗਰਵਾਲ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ 'ਚ ਲੋਕਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਲਕੇ ਦੇ ਸਾਰੇ ਯੋਗ ਵੋਟਰਾਂ ਨੂੰ ਆਪਣੀ ਵੋਟ ਪਾਉਣ ਦਾ ਮੌਕਾ ਮਿਲੇ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਝੋਨਾ ਲਗਵਾ ਰਹੇ ਕਿਸਾਨ 'ਤੇ ਚਲਾਈਆਂ ਗੋਲ਼ੀਆਂ

ਇਸ ਤੋਂ ਇਲਾਵਾ 8 ਜੁਲਾਈ ਸ਼ਾਮ 6 ਵਜੇ ਤੋਂ 10 ਜੁਲਾਈ 2024 ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਲਾਗੂ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਹਲਕੇ ਵਿੱਚ ਕੁੱਲ 171,963 ਯੋਗ ਵੋਟਰ ਹਨ, ਜਿਨ੍ਹਾਂ ਵਿੱਚ 89,629 ਪੁਰਸ਼, 82,326  ਮਹਿਲਾਵਾਂ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ। ਇਹ ਵੋਟਰ ਹਲਕੇ ਵਿੱਚ ਨਿਰਧਾਰਤ 181 ਪੋਲਿੰਗ ਬੂਥਾਂ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।

ਇਹ ਵੀ ਪੜ੍ਹੋ- 8ਵੀਂ, 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News