ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ

Tuesday, Jul 18, 2023 - 06:33 PM (IST)

ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ

ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਿਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿਚ ਖ਼ੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਲ ਹਨ, ਨੂੰ ਸਿੱਧੇ ਤੌਰ ‘ਤੇ ਫ਼ਾਇਦਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਗਈ ATS ਟੀਮ 'ਤੇ ਚੱਲੀਆਂ ਗੋਲ਼ੀਆਂ, DSP ਸਣੇ 2 ਜਵਾਨਾਂ ਦੀ ਹਾਲਤ ਗੰਭੀਰ

ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਏਅਰ ਇੰਡੀਆ ਦੀ ਫ਼ਲਾਈਟ 'ਚ ਫ਼ਿਰ ਪਿਆ 'ਪੰਗਾ', ਯਾਤਰੀ ਨੇ ਸੀਨੀਅਰ ਅਧਿਕਾਰੀ 'ਤੇ ਕੀਤਾ ਹਮਲਾ

ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News