ਨਕੋਦਰ ''ਚ ਕੱਪੜਾ ਕਾਰੋਬਾਰੀ ਦੇ ਗੰਨਮੈਨ ਦੀ ਮੌਤ ''ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

Thursday, Dec 08, 2022 - 01:30 PM (IST)

ਨਕੋਦਰ ''ਚ ਕੱਪੜਾ ਕਾਰੋਬਾਰੀ ਦੇ ਗੰਨਮੈਨ ਦੀ ਮੌਤ ''ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ (ਸੁਰਿੰਦਰ) : ਜਲੰਧਰ ਦੇ ਨਕੋਦਰ ਵਿਖੇ ਕੱਪੜਾ ਕਾਰੋਬਾਰੀ ਨੂੰ ਬੀਤੇ ਦਿਨ ਕੁੱਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੱਪੜਾ ਕਾਰੋਬਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਜ਼ਖਮੀ ਹੋ ਗਿਆ ਸੀ, ਜਿਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਸਨਮੁੱਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਗੰਨਮੈਨ ਮਨਦੀਪ ਸਿੰਘ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਇਸ ਦੇ ਨਾਲ ਹੀ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ। 
ਦੱਸਣਯੋਗ ਹੈ ਕਿ 30 ਲੱਖ ਦੀ ਫ਼ਿਰੌਤੀ ਨਾ ਦੇਣ 'ਤੇ ਸ਼ਰੇਆਮ ਨਕੋਦਰ ਦੇ ਕੱਪੜਾ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੱਪੜਾ ਕਾਰੋਬਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News