ਗੋਬਿੰਦ ਸਾਗਰ ਝੀਲ ਹਾਦਸਾ : ਮਰਨ ਵਾਲੇ 7 ਨੌਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਅਹਿਮ ਐਲਾਨ

Tuesday, Aug 02, 2022 - 12:59 PM (IST)

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਬੀਤੇ ਦਿਨ ਪੰਜਾਬ ਦੇ 7 ਨੌਜਵਾਨਾਂ ਦੀ ਮੌਤ ਹੋਣ ਕਾਰਨ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਰੂਹ ਕੰਬਾਊ ਘਟਨਾ, ਫ਼ੌਜੀ ਪਿਓ ਨੇ 10 ਮਹੀਨੇ ਦੀ ਮਾਸੂਮ ਧੀ ਨਾਲ ਕਮਾਇਆ ਕਹਿਰ (ਵੀਡੀਓ)

ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ 'ਚ ਨਾਪੀ ਨਹੀਂ ਜਾ ਸਕਦੀ ਪਰ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਦੁੱਖ ਘੱਟ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗੋਬਿੰਦ ਸਾਗਰ ਝੀਲ 'ਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਿਲੀਫ਼ ਫੰਡ 'ਚੋਂ 1 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚੰਨੀ ਦੀ ਭਰਜਾਈ ਦਾ SMO ਅਹੁਦੇ ਤੋਂ ਅਸਤੀਫ਼ਾ, ਸਿਹਤ ਮੰਤਰੀ ਦੇ ਛਾਪੇ ਮਗਰੋਂ ਹੋਈ ਸੀ ਬਦਲੀ

ਦੱਸਣਯੋਗ ਹੈ ਕਿ ਸੋਮਵਾਰ ਨੂੰ ਨੰਗਲ ਦੇ ਨਜ਼ਦੀਕ ਪੈਂਦੇ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ 7 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। ਇਹ ਹਾਦਸਾ ਊਨਾ ਜ਼ਿਲ੍ਹੇ ਦੀ ਬੰਗਾਣਾ ਤਹਿਸੀਲ ’ਚ ਪੈਂਦੇ ਕੋਟਲਾ ਪਿੰਡ ’ਚ ਬਾਬਾ ਗਰੀਬ ਦਾਸ ਦੇ ਮੰਦਰ ਕੋਲ ਵਾਪਰਿਆ ਸੀ। ਜਾਣਕਾਰੀ ਮੁਤਾਬਕ 11 ਨੌਜਵਾਨਾਂ ਦਾ ਜੱਥਾ ਜੋ ਮੋਹਾਲੀ ਜ਼ਿਲ੍ਹੇ ਦੇ ਕਸਬੇ ਬਨੂੜ ਦੇ ਰਹਿਣ ਵਾਲੇ ਸਨ। ਉਹ ਸਾਉਣ ਮਹੀਨੇ ਦੇ ਨਰਾਤਿਆਂ ’ਚ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਨਿਕਲੇ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਕੋਰੋਨਾ' ਕਾਰਨ ਮੁੜ ਵਿਗੜਨ ਲੱਗੇ ਹਾਲਾਤ, ਜੁਲਾਈ ਮਹੀਨੇ ਦੇ ਅੰਕੜੇ ਚਿੰਤਾਜਨਕ

ਇਹ ਸਾਰੇ ਪਹਿਲਾਂ ਨੈਣਾ ਦੇਵੀ ਮੱਥਾ ਟੇਕ ਕੇ ਬਾਬਾ ਬਾਲਕ ਨਾਥ ਵਿਖੇ ਜਾ ਰਹੇ ਸਨ ਕਿ ਰਸਤੇ ’ਚ ਪੈਂਦੇ ਬਾਬਾ ਗਰੀਬ ਨਾਥ ਦੇ ਮੰਦਰ ਕੋਲ ਗੋਬਿੰਦ ਸਾਗਰ ਝੀਲ ’ਚ ਨਹਾਉਣ ਲੱਗ ਗਏ। ਇਸ ਦੌਰਾਨ ਇਕ ਨੌਜਵਾਨ ਡੂੰਘੇ ਪਾਣੀ ’ਚ ਚਲਾ ਗਿਆ। ਉਸ ਨੂੰ ਬਚਾਉਣ ਲਈ ਬਾਕੀ ਨੌਜਵਾਨ ਚੇਨ ਬਣਾ ਕੇ ਉਸ ਨੂੰ ਫੜ੍ਹਨ ਦਾ ਯਤਨ ਕਰ ਰਹੇ ਸਨ ਕਿ 7 ਨੌਜਵਾਨ ਵੀ ਡੂੰਘੇ ਪਾਣੀ ’ਚ ਸਮਾ ਗਏ ਅਤੇ ਸਾਰਿਆਂ ਦੀ ਹੀ ਡੁੱਬਣ ਨਾਲ ਮੌਤ ਹੋ ਗਈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News