ਘਰ ਦੀ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ 'ਤੇ ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

Sunday, Feb 09, 2025 - 06:32 PM (IST)

ਘਰ ਦੀ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ 'ਤੇ ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

ਤਰਨਤਾਰਨ- ਤਰਨਤਾਰਨ ਦੇ ਪਿੰਡ ਸਭਰਾ 'ਚ ਇਕ ਘਰ 'ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ  20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ । ਇਸ ਹਾਦਸੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਜ਼ਖ਼ਮੀਆਂ ਦਾ ਇਲਾਜ ਅਤੇ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਇਸ ਅਣਹੋਣੀ ਘਟਨਾ ਸਮੇਂ ਅਸੀਂ ਪਰਿਵਾਰਾਂ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ-   ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਅਨੇਕਾਂ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ 'ਤੇ ਟੈਂਟ ਲਗਾ ਕੇ ਲੋਕ ਛੱਤ 'ਤੇ ਬੈਠੇ ਹੋਏ ਸਨ ਅਤੇ ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ ਤੇ ਇਕ ਔਰਤ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ-  ਪੰਜਾਬ 'ਚ ਮੈਰਿਜ਼/ਫੰਕਸ਼ਨ ’ਤੇ 'ਸ਼ਰਾਬ' ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News