ਪੰਜਾਬ ਸਰਕਾਰ ਨੇ ਦਿੱਤੇ ਪਟਾਕਾ ਗੋਦਾਮ 'ਚ ਹੋਏ ਧਮਾਕੇ ਦੀ ਜਾਂਚ ਦੇ ਹੁਕਮ

Wednesday, Sep 20, 2017 - 09:44 PM (IST)

ਸੰਗਰੂਰ—ਸੰਗਰੂਰ ਦਿੱਲੀ ਨੈਸ਼ਨਲ ਹਾਈਵੇ 'ਤੇ ਸੋਲਰ ਘਰਾਟ ਕਸਬੇ ਦੇ ਰਿਹਾਇਸ਼ੀ ਇਲਾਕੇ ਵਿਚ ਦੋ ਕੋਠੀਆਂ ਵਿਚ ਪਟਾਕੇ ਬਣਾਉਣ ਦੇ ਨਾਜਾਇਜ਼ ਗੋਦਾਮ ਵਿਚ ਮੰਗਲਵਾਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਸੀ। ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਹਾਦਸੇ 'ਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ।


Related News