ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਸਿਰਫ ਦੋ ਹਫਤਿਆਂ ਦਾ ਸਮਾਂ

Friday, Dec 13, 2024 - 03:41 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲ੍ਹੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024 ਦੇ ਇਸ਼ਤਿਹਾਰ ਅਧੀਨ ਜਿਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਉੱਠੀ ਇਹ ਮੰਗ

ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿਚ ਬਿਨੈ-ਪੱਤਰ ਜਮ੍ਹਾਂ ਕਰਨ ਦੀ ਅੰਤਿਮ ਮਿਤੀ 25 ਦਸੰਬਰ, 2024 ਨੂੰ ਸ਼ਾਮ 5:00 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ 'ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਵਿਆਹੁਤਾ ਨੇ ਪੰਜਾਬ 'ਚ ਕਰਤਾ ਪਤੀ ਤੇ ਕੇਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News