ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਲਦ ਕਰੋ ਅਪਲਾਈ
Monday, Dec 23, 2024 - 06:05 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲ੍ਹੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024 ਅਤੇ 14.12.2024 ਦੇ ਇਸ਼ਤਿਹਾਰ ਅਧੀਨ ਜਿਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ
ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿਚ ਬਿਨੈ-ਪੱਤਰ ਜਮ੍ਹਾਂ ਕਰਨ ਦੀ ਅੰਤਿਮ ਮਿਤੀ 15 ਜਨਵਰੀ, 2025 ਨੂੰ ਸ਼ਾਮ 5:00 ਵਜੇ ਤੱਕ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ 'ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਦੇ ਸਕੂਲਾਂ ਵਿਚ ਭਲਕੇ ਤੋਂ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e