ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ
Friday, Mar 28, 2025 - 06:22 PM (IST)

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐੱਸ.ਬੀ.ਐੱਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਬਲੈਕ ਲਿਸਟ ਹੋਣਗੇ ਇਹ ਵਾਹਨ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81, ਫਿਰੋਜ਼ਪੁਰ ਦੇ 71, ਸ੍ਰੀ ਫਤਹਿਗੜ੍ਹ ਸਾਹਿਬ ਦੇ 34, ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐੱਸ.ਬੀ.ਐੱਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਖ਼ੌਫਨਾਕ ਵਾਰਦਾਤ, ਭਰਾ ਵੱਲੋਂ ਭੈਣ ਤੇ ਜੀਜੇ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e