ਪੰਜਾਬ ਸਰਕਾਰ ਨੇ ਕੋਰੋਨਾ ਦੌਰਾਨ ਮਾਪਿਆਂ ਨੂੰ ਗੁਆ ਚੁੱਕੀਆਂ ਧੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਲਿਆ ਵੱਡਾ ਫ਼ੈਸਲਾ

Saturday, Oct 02, 2021 - 06:12 PM (IST)

ਚੰਡੀਗੜ੍ਹ— ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ-19 ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਧੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ਼ ਕਰਨ ਦੇ ਆਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ਼੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ-ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ। ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਨਸੀਹਤ, ਕਿਹਾ-ਪਹਿਲਾਂ ਦਿੱਲੀ ਦੀ ਕਰੋ ਚਿੰਤਾ

ਨੋਟ : ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਅਜਿਹੇ ਕਦਮ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News