ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਫੋਨ ਨੰਬਰ ਜਾਰੀ ਕਰ ਮੰਗੇ ਸੁਝਾਅ
Monday, Mar 20, 2023 - 05:13 PM (IST)
ਚੰਡੀਗੜ੍ਹ : ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਐਕਸਾਈਜ਼ ਵਿਭਾਗ ਨੇ ਮਾਈਂਡ ਗੇਮ ’ਚ ਉਲਝਾਏ ਸ਼ਰਾਬ ਠੇਕੇਦਾਰ, ਹੱਥੋਂ ਨਿਕਲ ਸਕਦੇ ਨੇ ਅਹਿਮ ਗਰੁੱਪ
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ
ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਇਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਂਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐੱਸ.ਏ.ਐੱਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਵਿਛੀਆਂ ਫ਼ਸਲਾਂ ਵੇਖ ਕਿਸਾਨਾਂ ਦੀਆਂ ਅੱਖਾਂ 'ਚੋਂ ਵਗ ਰਿਹੈ ਨੀਰ, ਪ੍ਰਤੀ ਏਕੜ ਪਵੇਗਾ 15,000 ਦਾ ਘਾਟਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ