ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਨੋਟੀਫਿਕੇਸ਼ਨ ਜਾਰੀ
Thursday, Jan 16, 2025 - 06:28 PM (IST)
 
            
            ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਅਮਲਾ ਪੱਧਰ 'ਤੇ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
ਮੰਤਰੀ ਨੇ ਦੱਸਿਆ ਕਿ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗਜਨਾਂ ਨੂੰ ਨੌਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖ-ਪਾਤ, ਅੜਚਣ ਰਹਿਤ ਵਾਤਾਵਰਣ ਅਤੇ ਤਰੱਕੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਤੋਂ ਦੋ ਹਫਤਿਆਂ ਦੇ ਅੰਦਰ-ਅੰਦਰ ਜਾਂਚ ਪੂਰੀ ਕਰਨੀ ਜ਼ਰੂਰੀ ਹੋਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਸਮੇਂ ਰਿਕਾਰਡ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਵੱਲੋਂ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰਾਂ ਦੇ ਨਾਮ ਅਤੇ ਫੋਨ ਨੰਬਰ ਵਿਭਾਗ ਦੀ ਵੈੱਬਸਾਈਟ ਤੇ ਇਕ ਮਹੀਨੇ ਦੇ ਅੰਦਰ-ਅੰਦਰ ਉਪਲੱਬਧ ਕਰਵਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦੀ ਤਿਆਰ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਅੰਦਰ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            