ਪੰਜਾਬ ਦੇ 2 ਲੱਖ 71 ਹਜ਼ਾਰ ਲੋਕਾਂ ਦੇ ਲਈ ਸਰਕਾਰ ਦਾ ਵੱਡਾ ਕਦਮ
Thursday, Mar 13, 2025 - 09:40 AM (IST)

ਚੰਡੀਗੜ੍ਹ (ਅੰਕੁਰ): ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ 'ਚ ਵੱਡੀ ਹਲਚਲ! ਰਾਹੁਲ ਗਾਂਧੀ ਨੇ ਦਿੱਲੀ ਸੱਦ ਲਏ 35 ਲੀਡਰ, ਇਨ੍ਹਾਂ ਆਗੂਆਂ ਦੀ ਆਵੇਗੀ ਸ਼ਾਮਤ
ਉਨ੍ਹਾਂ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ’ਚ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8