ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼
Friday, Apr 08, 2022 - 05:35 PM (IST)
ਜਲੰਧਰ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੂਡ ’ਚ ਦਿੱਸ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ’ਚ ਪਹੁੰਚਣ ਨੂੰ ਲੈ ਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਸਰਕਾਰੀ ਅਧਿਕਾਰੀਆਂ ਨੂੰ ਕੰਮਕਾਜ ’ਚ ਸੁਧਾਰਣ ਲਿਆਉਣ ਲਈ ਵੀ ਕਿਹਾ ਗਿਆ ਹੈ।
ਪੱਤਰ ’ਚ ਲਿਖਿਆ ਹੈ ਕਿ ਲੋਕਤੰਤਰ ਢਾਂਚੇ ’ਚ ਸਰਕਾਰ ਦਾ ਮੁੱਖ ਕੰਮ ਲੋਕਾਂ ਦੀ ਭਲਾਈ ਕਰਨਾ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਹੁੰਦਾ ਹੈ, ਜਿਸ ਨਾਲ ਸਰਕਾਰ ਦਾ ਅਕਸ ਸਾਫ਼ ਰਹਿ ਸਕੇ। ਇਸੇ ਕਰਕੇ ਸਮੂਹ ਪ੍ਰਬੰਧਕੀ ਸਕੱਤਰ, ਵਿਭਾਗਾਂ ਦੇ ਮੁਖੀ, ਡਿਵੀਜ਼ਨਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਧਿਕਾਰੀ ਸਰਕਾਰੀ ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾ ਕੇ ਸਮੇਂ ’ਤੇ ਪਹੁੰਚਣ ਤਾਂਕਿ ਦਫ਼ਤਰਾਂ ’ਚ ਆਉਣ ਵਾਲੀ ਆਮ ਜਨਤਾ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਦੇ ਮੋਬਾਇਲ ਲਿਜਾਣ ਰੋਕ ਨਾ ਲਾਉਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਾਂ ਵੱਲੋਂ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ’ਚ ਆਮ ਜਨਤਾ ਨੂੰ ਮਿਲਣ ਦਾ ਸਮਾਂ ਨਿਰਧਾਰਿਤ ਕੀਤਾ ਜਾਣਾ ਚਾਹੀਦਾ ਹੈ। ਆਉਣ ਵਾਲੇ ਹਰ ਵਿਅਕਤੀ ਦੇ ਨਾਲ ਚੰਗਾ ਵਤੀਰਾ ਅਤੇ ਉਸ ਦਾ ਸਹੀ ਢੰਗ ਨਾਲ ਮਾਰਗ ਦਰਸ਼ਨ ਕੀਤਾ ਜਾਵੇ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਮੋਗਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਸਾਬਕਾ ਪੁਲਸ ਮੁਲਾਜ਼ਮ ਦੀ ਮੌਤ
ਉਥੇ ਹੀ ਇਹ ਵੀ ਕਿਹਾ ਗਿਆ ਹੈ ਕਿ ਕਈ ਸਰਕਾਰੀ ਦਫ਼ਤਰਾਂ ’ਚ ਆਮ ਜਨਤਾ ਨੂੰ ਮੋਬਾਇਲ ਫ਼ੋਨ ਲੈ ਕੇ ਜਾਣ ਤੋਂ ਪੂਰਨ ਮਨਾਹੀ ਹੈ, ਜਿਸ ਨਾਲ ਦਫ਼ਤਰ ’ਚ ਆਉਣ ਵਾਲੀ ਜਨਤਾ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੋਬਾਇਲ ਫ਼ੋਨ ਸਬੰਧੀ ਅਜਿਹੀ ਪੂਰਨ ਪਾਬੰਦੀ ਨਾ ਲਗਾਈ ਜਾਵੇ ਪਰ ਜਿੱਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜ਼ਮੀ ਹੈ, ਉਥੇ ਵੀ ਅਜਿਹੀ ਪਾਬੰਦੀ ਸਿਰਫ਼ ਅੰਸ਼ਕ ਰੂਪ ਨਾਲ ਹੀ ਲਾਗੂ ਕੀਤੀ ਜਾਵੇ।
ਇਹ ਵੀ ਪੜ੍ਹੋ: ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ