ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਗੁਰੂਹਰਸਹਾਏ ਦਾ BDPO ਤੇ ਪੰਚਾਇਤ ਸਕੱਤਰ ਮੁਅੱਤਲ

02/22/2023 6:32:02 PM

ਚੰਡੀਗੜ੍ਹ/ਗੁਰੂਹਰਸਹਾਏ (ਵੈੱਬ ਡੈਸਕ, ਮਨਜੀਤ, ਸੁਨੀਲ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ, 10 ਰੇਲਾਂ ਹੋਈਆਂ ਪ੍ਰਭਾਵਿਤ

ਜ਼ਿਕਰਯੋਗ ਹੈ ਕਿ ਮੁਅੱਤਲ ਕਰਮਚਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ ‘ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਕਰਮਚਾਰੀਆਂ ਦਾ ਹੈੱਡ ਕੁਆਟਰ ਕ੍ਰਮਵਾਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਿਰੋਜ਼ਪੁਰ ਹੋਵੇਗਾ।

ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁੱਥਰਾ ਪ੍ਰਸ਼ਾਸ਼ਨ ਦੇਣ ਦੀ ਆਪਣੀ ਵਚਨਬੱਧਤਾ ਦੁਹਰਾੳਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ‘ਚ ਕੁਤਾਹੀ, ਅਨੁਸ਼ਾਸ਼ਨਹੀਣਤਾ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
 

Simran Bhutto

This news is Content Editor Simran Bhutto