ਵੱਡੀ ਖ਼ਬਰ : ਕਿਸਾਨੀ ਘੋਲ ''ਚ ਜਾਨਾਂ ਗੁਆਉਣ ਵਾਲੇ 220 ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਵੇਗੀ ਪੰਜਾਬ ਸਰਕਾਰ
Tuesday, Jul 27, 2021 - 11:51 AM (IST)
ਚੰਡੀਗੜ੍ਹ (ਅਸ਼ਵਨੀ) : ਕੇਂਦਰ ਸਰਕਾਰ ਦੇ 3 ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਘੋਲ 'ਚ ਜਾਨਾਂ ਗੁਆਉਣ ਵਾਲੇ 220 ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਸਰਕਾਰ ਪਹਿਲਾਂ ਹੀ ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇ ਰਹੀ ਹੈ।
ਇਹ ਵੀ ਪੜ੍ਹੋ : ਖਹਿਰਾ ਸਣੇ 5 ਹੋਰ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਸਬੰਧੀ ਪਟੀਸ਼ਨ ਦਾ ਨਿਪਟਾਰਾ
ਉੱਥੇ ਹੀ ਕਿਸਾਨ ਸੰਗਠਨਾਂ ਵੱਲੋਂ ਮ੍ਰਿਤਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 550 ਕਿਸਾਨਾਂ ਦੇ ਜਾਨ ਗੁਆਉਣ ਦੀ ਗੱਲ ਕਹੀ ਜਾ ਰਹੀ ਹੈ ਪਰ ਸਰਕਾਰ ਵੱਲੋਂ 220 ਕਿਸਾਨਾਂ ਦੇ ਵਾਰਸਾਂ ਨੂੰ ਦਰਜਾ ਤਿੰਨ ਅਤੇ ਚਾਰ ਦੇ ਤਹਿਤ ਨੌਕਰੀ ਦੇਣ ਦੀ ਪ੍ਰਕਿਰਿਆ ਦਾ ਕੰਮ ਪੂਰਾ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ