ਪੰਜਾਬ ਸਰਕਾਰ ਵਲੋਂ ਆਉਂਦੇ ਨਵੰਬਰ ਮਹੀਨੇ ਲਈ ਅਹਿਮ ਐਲਾਨ, ਪੜ੍ਹੋ ਪੂਰੀ ਖ਼ਬਰ
Thursday, Jan 09, 2025 - 04:35 PM (IST)
ਚੰਡੀਗੜ੍ਹ (ਅੰਕੁਰ) : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ. ਪੀ. ਸੀ. ਆਈ) ਵੱਲੋਂ ਨੋਇਡਾ ਵਿਖੇ ਅੰਤਰ-ਰਾਸ਼ਟਰੀ ਪੱਧਰ ਦਾ ਭਾਰਤ ਦਾ ਸਭ ਤੋਂ ਵੱਡਾ ਫੂਡ ਟਰੇਡ ਸ਼ੋਅ-ਇੰਡਸਫੂਡ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਫੂਡ ਉਦਯੋਗ ਨਾਲ ਸਬੰਧਿਤ ਦੇਸ਼-ਵਿਦੇਸ਼ ਦੀਆਂ ਹਿੱਸਾ ਲੈਣ ਵਾਲੀਆਂ ਕੰਪਨੀਆਂ ਦੇ ਸੀ. ਈ. ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ 'ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਇਸ ਮੌਕੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੌਂਧ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਨਵੰਬਰ ਮਹੀਨੇ ਪੰਜਾਬ 'ਚ ਇਸੇ ਤਰਜ਼ 'ਤੇ ਅੰਤਰ-ਰਾਸ਼ਟਰੀ ਫੂਡ ਫੈਸਟੀਵਲ ਕਰਵਾਉਣ ਦੀ ਯੋਜਨਾ ਹੈ, ਜਿਸ ਵਿਚ ਫੂਡ ਉਦਯੋਗ ਤੇ ਇਸ ਨਾਲ ਜੁੜੇ ਹੋਰ ਖੇਤਰਾਂ 'ਚ ਕਾਰਜਸ਼ੀਲ ਅੰਤਰ-ਰਾਸ਼ਟਰੀ ਕੰਪਨੀਆਂ ਨੂੰ ਬੁਲਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਜਲਦੀ ਕਰ ਲਓ
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਅਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਧ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਸੁਫ਼ਨਾ ਹੋਇਆ ਪੂਰਾ
ਜ਼ਿਕਰਯੋਗ ਹੈ ਕਿ ਇੰਡਸਫੂਡ ਵਿਚ ਫੂਡ ਉਦਯੋਗ ਨਾਲ ਸਬੰਧਿਤ 105 ਮੁਲਕਾਂ ਦੇ 3500 ਦੇ ਕਰੀਬ ਪ੍ਰਦਰਸ਼ਕਾਂ ਨੇ ਹਿੱਸਾ ਲਿਆ ਹੈ। ਇਸ ਸਮਾਗਮ ਵਿਖੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵੱਲੋਂ ਨਾਮੀ ਕੰਪਨੀਆਂ ਦੇ ਸੀ. ਈ. ਓਜ਼ ਅਤੇ ਡੈਲੇਗੇਟਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਇਸ ਗੱਲ ਦੀ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇੱਕੋ ਛੱਤ ਹੇਠਾਂ ਦੁਨੀਆਂ ਭਰ ਦੇ ਨਾਮੀਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ ਹੈ।
ਪੰਜਾਬ ਵਿਚ ਨਿਵੇਸ਼ ਲਈ ਇੱਛਾ ਜ਼ਾਹਰ ਕਰਨ ਵਾਲੀਆਂ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਤਰੁਣਪ੍ਰੀਤ ਸਿੰਘ ਸੌਂਧ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸੌਂਧ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8