ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸੇਵਾਮੁਕਤ ਮੁਲਾਜ਼ਮਾਂ ਦੀ ਮੁੜ ਨਿਯੁਕਤੀ ਰੱਦ ਕਰਨ ਦੇ ਹੁਕਮ

Tuesday, Nov 09, 2021 - 01:01 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸੇਵਾਮੁਕਤ ਮੁਲਾਜ਼ਮਾਂ ਦੀ ਮੁੜ ਨਿਯੁਕਤੀ ਰੱਦ ਕਰਨ ਦੇ ਹੁਕਮ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ 'ਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ ਪੁੱਜੇ 'ਨਵਜੋਤ ਸਿੱਧੂ', ਬਾਲਾ ਜੀ ਦੇ ਦਰ 'ਤੇ 'ਸੁਖਬੀਰ ਬਾਦਲ' (ਤਸਵੀਰਾਂ)

ਇਸ ਦੌਰਾਨ ਸਿਰਫ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਤੋਂ ਛੋਟ ਰਹੇਗੀ। ਸਰਕਾਰ ਦੇ ਹੁਕਮਾਂ 'ਚ ਕਿਹਾ ਗਿਆ ਹੈ ਕਿ ਸੇਵਾਮੁਕਤੀ ਤੋਂ ਬਾਅਦ ਜਿਹੜੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਪ੍ਰਸੋਨਲ ਵਿਭਾਗ ਜਾਂ ਫਿਰ ਬਾਕੀ ਵਿਭਾਗਾਂ ਦੀ ਮਨਜ਼ੂਰੀ ਨਾਲ ਆਪਣੇ ਪੱਧਰ 'ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਸ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। 
ਇਹ ਵੀ ਪੜ੍ਹੋ : ਜੇਲ੍ਹ ਬ੍ਰੇਕ ਮਾਮਲਾ : ਜਗਤਾਰ ਸਿੰਘ ਤਾਰਾ 17 ਸਾਲਾਂ ਬਾਅਦ ਦੋਸ਼ੀ ਕਰਾਰ, ਜੇਲ੍ਹ 'ਚ ਸੁਰੰਗ ਬਣਾ ਕੇ ਹੋਇਆ ਸੀ ਫ਼ਰਾਰ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News