ਦੂਜੀ ਧੀ ਦੇ ਜਨਮ 'ਤੇ ਪੰਜਾਬ ਸਰਕਾਰ ਮਾਵਾਂ ਨੂੰ ਦੇਵੇਗੀ ਵੱਡੀ ਸੌਗਾਤ, ਲਾਹਾ ਲੈਣ ਲਈ ਇੰਝ ਕਰੋ Apply
Friday, Jun 30, 2023 - 04:36 PM (IST)
 
            
            ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਔਰਤਾਂ ਦੇ ਸਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਧੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਇਕ ਕਿਸ਼ਤ 'ਚ ਵਿੱਤੀ ਸਹਾਇਤਾ ਦਿਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਨਹੀਂ ਮਿਲੇਗਾ ਮੁਫ਼ਤ ਅਨਾਜ
ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5000 ਰੁਪਏ ਦੀ ਵਿੱਤੀ ਮਦਦ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੂਜੀ ਧੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘੱਟ ਰਹੇ ਜਨਮ ਸਮੇਂ ਲਿੰਗ ਅਨੁਪਾਤ 'ਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ 'ਚ ਮਦਦ ਮਿਲੇਗੀ। ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ 'ਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ 'ਚ ਸੁਧਾਰ ਕਰਨ 'ਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 'ਮੁਫ਼ਤ ਬਿਜਲੀ' ਲੈ ਰਹੇ ਲੋਕ ਇਹ ਕੰਮ ਵੀ ਕਰਦੇ ਨੇ, ਹੈਰਾਨ ਕਰ ਦੇਵੇਗੀ ਪੂਰੀ ਖ਼ਬਰ
ਜਾਣੋ ਕਿਵੇਂ ਕਰਨਾ ਹੈ ਅਪਲਾਈ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000 ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖ਼ਾਤਿਆਂ 'ਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ 'ਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ। ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਆਧਾਰ ਕਾਰਡ ਬੈਂਕ ਖ਼ਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) 'ਤੇ ਖ਼ੁਦ ਵੀ ਰਜਿਸਟਰਡ ਕਰਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            