ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਵਧਾਈਆਂ ਗਈਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ
Thursday, Jul 13, 2023 - 12:17 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਾਰੀ ਬਾਰਸ਼ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ 'ਚ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਨਾਲੀ ਗਈ PRTC ਦੀ ਬੱਸ ਬਿਆਸ ਦਰਿਆ 'ਚ ਡੁੱਬੀ ਮਿਲੀ, ਚੰਡੀਗੜ੍ਹ ਤੋਂ ਹੋਈ ਸੀ ਰਵਾਨਾ (ਵੀਡੀਓ)
ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਮੁਤਾਬਕ ਬਾਰਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ ਚੱਲ ਰਹੀਆਂ ਛੁੱਟੀਆਂ 'ਚ 16 ਜੁਲਾਈ, 2023 ਤੱਕ ਵਾਧਾ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਵਧਾਈਆਂ ਗਈਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ
17 ਜੁਲਾਈ ਦਿਨ ਸੋਮਵਾਰ ਨੂੰ ਸਾਰੇ ਸਕੂਲ ਆਮ ਵਾਂਗੇ ਖੁੱਲ੍ਹਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਮੀਂਹ ਮਗਰੋਂ ਹੜ੍ਹ ਵਰਗੇ ਹਾਲਾਤ ਪੈਦਾ ਹੋਣ ਦਰਮਿਆਨ ਪੰਜਾਬ ਸਰਕਾਰ ਵੱਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸ 'ਚ ਹੁਣ ਵਾਧਾ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ