ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ

Friday, Aug 08, 2025 - 12:17 PM (IST)

ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਨੇ ਰੱਖੜੀ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ ਸਪੈਸ਼ਲਿਸਟ ਡਾਕਟਰਾਂ ਨੂੰ ਤਨਖ਼ਾਹ ਤੋਂ ਇਲਾਵਾ ਹਰ ਮਹੀਨੇ 40 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਡਾਕਟਰ ਆਪਣੀ ਮਰਜ਼ੀ ਨਾਲ ਸਰਹੱਦੀ ਜ਼ਿਲ੍ਹਿਆਂ ਵਿਚ ਪੋਸਟਿੰਗ ਵੀ ਲੈ ਸਕਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁਤਾਬਕ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਪੈਸ਼ਲਿਸਟ ਡਾਕਟਰਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਤਾਇਨਾਤ ਸਪੈਸ਼ਲਿਸਟ ਡਾਕਟਰਾਂ ਨੂੰ ਤਨਖ਼ਾਹ ਤੋਂ ਇਲਾਵਾ 40 ਹਜ਼ਾਰ ਰੁਪਏ ਵਾਧੂ ਦਿੱਤੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਨੂੰ ਨੋਟਿਸ ਜਾਰੀ

ਦਰਅਸਲ, ਸਰਹੱਦੀ ਇਲਾਕਿਆਂ ਵਿਚ ਪੋਸਟਿੰਗ ਮਿਲਣ 'ਤੇ ਡਾਕਟਰਾਂ ਵੱਲੋਂ ਸਹੂਲਤਾਂ ਦੀ ਘਾਟ ਦਾ ਹਵਾਲਾ ਦਿੱਤਾ ਜਾਂਦਾ ਹੈ। ਇਹ ਵਜ੍ਹਾ ਦੇ ਕੇ ਡਾਕਟਰ ਉੱਥੋਂ ਛੇਤੀ ਟਰਾਂਸਫ਼ਰ ਲੈ ਲੈਂਦੇ ਹਨ, ਜਿਸ ਕਾਰਨ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਤਕ ਚੰਗੀਆਂ ਸਿਹਤ ਸਹੂਲਤਾਂ ਪਹੁੰਚਾਉਣ 'ਚ ਸਮੱਸਿਆ ਆਉਂਦੀ ਹੈ। ਇਸ ਲਈ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਡਾਕਟਰਾਂ ਨੂੰ ਹਰ ਮਹੀਨੇ 40 ਹਜ਼ਾਰ ਰੁਪਏ ਵਾਧੂ ਦੇਣ ਦਾ ਫ਼ੈਸਲਾ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲਕਾਂਡ ਨਾਲ ਜੁੜੇ 2 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ, ਕੀਤਾ ਨਵਾਂ ਕਾਂਡ

ਮੀਡੀਆ ਰਿਪੋਰਟਾਂ ਮੁਤਾਬਕ ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਸਰਕਾਰ ਅੱਗੇ ਇਹ ਮੰਗ ਰੱਖ ਚੁੱਕੀ ਹੈ ਕਿ ਜੇ ਸਰਕਾਰ 40 ਹਜ਼ਾਰ ਰੁਪਏ ਵਾਧੂ ਦੇਵੇ ਤਾਂ ਉਹ ਸਰਹੱਦੀ ਜ਼ਿਲ੍ਹਿਆਂ ਤੋਂ ਟਰਾਂਸਫਰ ਨਹੀਂ ਲੈਣਗੇ। ਹੁਣ ਸਰਕਾਰ ਨੇ ਲੋਕਾਂ ਦੀ ਸਹੂਲਤ ਤੇ ਡਾਕਟਰਾਂ ਦੀ ਮੰਗ ਨੂੰ ਵੇਖਦਿਆਂ ਇਹ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਨਾਲ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਤਰਨਤਾਰਨ, ਪਠਾਨਕੋਟ, ਫਾਜ਼ਿਲਕਾ, ਜਲਾਲਾਬਾਦ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਤਾਇਨਾਤ ਡਾਕਟਰਾਂ ਨੂੰ ਲਾਭ ਮਿਲੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News