ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਤੇ ਫੂਡ ਸੇਫ਼ਟੀ ਅਫ਼ਸਰ ਕੀਤੇ ਤਬਦੀਲ
Wednesday, Oct 19, 2022 - 06:03 PM (IST)

ਜਲੰਧਰ (ਰੱਤਾ)— ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਰੋਕ ਲਗਾਉਣ ਅਤੇ ਲੋਕਹਿਤ ਦੇ ਮੱਦੇਨਜ਼ਰ ਇਕ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਫੂਡ ਸੇਫ਼ਟੀ ਅਫ਼ਸਰਾਂ ਨੂੰ ਇਕ ਹਫ਼ਤੇ ਲਈ ਟਰਾਂਸਫ਼ਰ ਕਰ ਦਿੱਤਾ ਹੈ। ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਅਭਿਨਵ ਤ੍ਰਿਖਾ ਵੱਲੋਂ ਜਾਰੀ ਆਦੇਸ਼ ਅਨੁਸਾਰ ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਫੂਡ ਸੇਫ਼ਟੀ ਅਫ਼ਸਰਾਂ ਨੂੰ 19 ਤੋਂ ਲੈ ਕੇ 26 ਅਕਤੂਬਰ ਤੱਕ ਆਪਣੀ ਤਾਇਨਾਤੀ ਵਾਲੇ ਜ਼ਿਲ੍ਹੇ ਤੋਂ ਹਟਾ ਕੇ ਦੂਜੇ ਜ਼ਿਲ੍ਹਿਆਂ ’ਚ ਤਾਇਨਾਤ ਕੀਤਾ ਗਿਆ ਹੈ ਅਤੇ ਉਹ ਉਥੇ ਖਾਧ ਪਦਾਰਥਾਂ ਦੇ ਸੈਂਪਲ ਭਰਨਗੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਹਿਮਾਚਲ ਦੌਰੇ ’ਤੇ ਗਏ ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਨੂੰ ਪਿਆ ਦਿਲ ਦਾ ਦੌਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ