ਮਾਨ ਸਰਕਾਰ ਦੀ ਪੰਜਾਬੀਆਂ ਨੂੰ ਇਕ ਹੋਰ ਵੱਡੀ ਸੌਗਾਤ, ਰਾਤੋ-ਰਾਤ ਕੀਤਾ ਇਹ ਕੰਮ

Thursday, Sep 14, 2023 - 10:31 AM (IST)

ਮਾਨ ਸਰਕਾਰ ਦੀ ਪੰਜਾਬੀਆਂ ਨੂੰ ਇਕ ਹੋਰ ਵੱਡੀ ਸੌਗਾਤ, ਰਾਤੋ-ਰਾਤ ਕੀਤਾ ਇਹ ਕੰਮ

ਫਾਜ਼ਿਲਕਾ (ਥਿੰਦ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਈ ਨਾ ਕੋਈ ਸੌਗਾਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਬੀਤੀ ਰਾਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ 'ਤੇ ਬਣੇ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ Alert

ਦੇਸ਼ ਭਰ ਦੇ ਲੋਕ ਇਸ ਟੋਲ ਪਲਾਜ਼ੇ ਤੋਂ ਸਫ਼ਰ ਅਤੇ ਵਪਾਰ ਕਰਦੇ ਹਨ। ਇਸ ਨਾਲ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੋਤ ਖੇੜਾ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਅੰਦਰ ਬਣੇ ਟੋਲ ਪਲਾਜ਼ੇ ਲਗਾਤਾਰ ਬੰਦ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੱਤਵਾਦੀਆਂ ਨਾਲ ਐਨਕਾਊਂਟਰ 'ਚ 3 ਵੱਡੇ ਅਫ਼ਸਰ ਸ਼ਹੀਦ, 2 ਅੱਤਵਾਦੀ ਢੇਰ

ਹੁਣ ਸਾਡੀ ਸਰਕਾਰ ਵੱਲੋਂ ਇਹ 2 ਟੋਲ ਪਲਾਜ਼ੇ ਵੀ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਵਾਰ ਮੁੜ ਨਵੀਂ ਸੌਗਾਤ ਦਿੱਤੀ ਗਈ ਹੈ। ਹੁਣ ਲੋਕਾਂ ਦੀ ਜੇਬ 'ਤੇ ਵਾਧੂ ਖ਼ਰਚਾ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਵਪਾਰੀ ਅਤੇ ਆਮ ਲੋਕ ਪਹਿਲਾਂ ਪੈਸੇ ਦੇ ਕੇ ਲੰਘਦੇ ਸਨ, ਜੋ ਹੁਣ ਬਿਨਾਂ ਪੈਸੇ ਦਿੱਤੇ ਲੰਘ ਸਕਦੇ ਹਨ। ਇਸ ਮੌਕੇ ਆਉਂਦੇ-ਜਾਂਦੇ ਲੋਕਾਂ ਨੇ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਮਾਨ ਸਰਕਾਰ ਦਾ ਧਨੰਵਾਦ ਵੀ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News