ਸ਼ਰਾਬ ਮਾਫ਼ੀਆ ਹੱਥੋਂ ਆਮ ਲੋਕਾਂ ਦੀ ਹੋ ਰਹੀ ਲੁੱਟ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ

04/21/2023 7:48:44 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਉਪਰਾਲਾ, ਸਸਤੀ ਰੇਤ ਲਈ 5 ਜ਼ਿਲ੍ਹਿਆਂ ’ਚ ਸ਼ੁਰੂ ਕੀਤੀਆਂ 20 ਹੋਰ ਜਨਤਕ ਖੱਡਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਗੁਣਵੱਤਾ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ’ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਿਤ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖਰੀਦ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਸਿਰਫ਼ ਨਿੱਜੀ ਮਹਿਮਾਨਾਂ (ਸਿਰਫ਼ ਸੱਦੇ ’ਤੇ) ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਸ਼ਰਾਬ ਦੀ ਕੋਈ ਵੀ ਮਾਤਰਾ ਕਿਸੇ ਨੂੰ ਵੇਚ ਨਹੀਂ ਸਕਦਾ।

ਇਹ ਖ਼ਬਰ ਵੀ ਪੜ੍ਹੋ : ਰਿਕਸ਼ੇ ਵਾਲੇ ਬਜ਼ੁਰਗ ਦੀ ਤਕਦੀਰ ਨੇ ਰਾਤੋ-ਰਾਤ ਮਾਰੀ ਪਲਟੀ, ਬਣ ਗਿਆ ਕਰੋੜਪਤੀ

ਵਿੱਤ ਮੰਤਰੀ ਨੇ ਕਿਹਾ ਕਿ ਇਹ ਉਪਾਅ ਨਾ ਸਿਰਫ ਆਮ ਵਿਅਕਤੀਆਂ ਨੂੰ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂ ’ਤੇ ਸ਼ਰਾਬ ਖਰੀਦਣ ਦੀ ਸਹੂਲਤ ਦੇਵੇਗਾ ਬਲਕਿ ਇਹ ਵੀ ਯਕੀਨੀ ਬਣਾਵੇਗਾ ਕਿ ਸ਼ਰਾਬ ਦੀ ਖਰੀਦ ਲਾਇਸੈਂਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੁੱਟ ਤੋਂ ਬਚਾਉਣ ਦੇ ਨਾਲ-ਨਾਲ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : 23 ਸਾਲਾ ਨੌਜਵਾਨ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Manoj

This news is Content Editor Manoj