ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ, ਚੁੱਕਿਆ ਇਹ ਕਦਮ

Friday, Aug 25, 2023 - 09:36 PM (IST)

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ, ਚੁੱਕਿਆ ਇਹ ਕਦਮ

ਚੰਡੀਗੜ੍ਹ (ਬਿਊਰੋ) : ਹਰਭਜਨ ਸਿੰਘ ਈ. ਟੀ. ਓ. ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ ਯੁਕਮੁਸ਼ਤ ਨਿਬੇੜਾ ਸਕੀਮ (ਓ. ਟੀ. ਐੱਸ.) ਦੀ ਮਿਆਦ ਨੂੰ 24 ਨਵੰਬਰ, 2023 ਤਕ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ. ਪੀ. ਖਪਤਕਾਰਾਂ) ਨੂੰ ਛੱਡ ਕੇ ਲਈ ਜਾਰੀ ਰਹੇਗੀ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਓ. ਟੀ. ਐੱਸ. ਸਕੀਮ‌ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉੱਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ, ਜਦਕਿ ਪਹਿਲਾਂ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉੱਤੇ 18 ਫੀਸਦੀ ਕੰਪਾਊਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਪੜ੍ਹੇ-ਲਿਖੇ ਨੌਜਵਾਨਾਂ ਲਈ ਚੁੱਕਣ ਜਾ ਰਹੇ ਅਹਿਮ ਕਦਮ, ਦਿੱਤੇ ਇਹ ਨਿਰੇਦਸ਼

ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਸਿਰਫ ਛੇ ਮਹੀਨਿਆਂ ਲਈ ਹੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਖਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾ ਕਰਵਾਇਆ ਜਾ ਸਕੇਗਾ, ਜਦਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ : ਨਾਨੇ ਨੇ ਮਾਸੂਮ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News