ਪੰਜਾਬ ਸਰਕਾਰ ਦੇ ਬਜਟ ਤੋਂ ਉਮੀਦਾਂ ਲਾਈ ਬੈਠੇ ''ਕਿਸਾਨ'', ਜਾਣੋ ਕੀ ਹਨ ਮੰਗਾਂ
Saturday, Feb 15, 2020 - 08:59 AM (IST)
ਰੋਪੜ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ 25 ਫਰਵਰੀ ਨੂੰ 2020-21 ਦਾ ਬਜਟ ਪੇਸ਼ ਕੀਤਾ ਜਾਵੇਗਾ। ਕੈਪਟਨ ਸਰਕਾਰ ਦੇ ਬਜਟ ਤੋਂ ਕਿਸਾਨ ਵੀ ਬਹੁਤ ਸਾਰੀਆਂ ਉਮੀਦਾਂ ਲਾਈ ਬੈਠੇ ਹਨ ਕਿਉਂਕਿ ਇਸ ਸਮੇਂ ਕਿਸਾਨਾਂ ਦੀ ਮਾਲੀ ਹਾਲਤ ਕਾਫੀ ਖਰਾਬ ਹੈ, ਜਿਸ ਕਾਰਨ ਉਨ੍ਹਾਂ ਵਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰੇ ਨਹੀਂ ਕੀਤਾ ਜਾ ਰਿਹਾ।
ਕਿਸਾਨਾਂ ਦਾ ਕਹਿਣਾ ਹੈ ਕਿ ਦਵਾਈਆਂ ਲਗਾਤਾਰ ਮਹਿੰਗੀਆਂ ਹੋ ਰਹੀਆਂ ਹਨ, ਜਦੋਂ ਕਿ ਫਸਲਾਂ ਦੇ ਭਾਅ ਨਹੀਂ ਵਧਾਏ ਜਾ ਰਹੇ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਸੰਦਾਂ ਨੂੰ ਵੀ ਸਸਤਾ ਕੀਤਾ ਜਾਵੇ ਅਤੇ ਕੈਪਟਨ ਸਰਕਾਰ ਕਰਜ਼ਾ ਮੁਆਫੀ ਦਾ ਆਪਣਾ ਵਾਅਦਾ ਪੂਰਾ ਕਰੇ। ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਕਿਸਾਨਾਂ ਵਲੋਂ ਖੁਦਕੁਸ਼ੀਆਂ ਦਾ ਦੌਰ ਇੰਝ ਹੀ ਜਾਰੀ ਰਹੇਗਾ।