ਪੰਜਾਬ ਦੀਆਂ ਸਰਕਾਰੀ ਬੱਸਾਂ ''ਚ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
Thursday, Mar 13, 2025 - 08:41 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਇੱਥੇ ਪੰਜਾਬ ਰੋਡਵੇਜ਼/ਪਨਬਸ, PRTC ਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ ਬੱਸਾਂ ਖ਼ਰੀਦਣ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ ਤੇ ਸਰਕਾਰੀ ਮਾਲੀਏ ਨੂੰ ਵਧਾਉਣ ਦ ਦਿਸ਼ਾ ’ਚ ਕਦਮ ਚੁੱਕੇ ਜਾਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਭੁੱਲਰ ਨੇ ਦਿੱਲੀ ਵਿਖੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਦਿੱਲੀ ਏਅਰਪੋਰਟ ’ਤੇ ਸਿਰਫ ਬੀ. ਐੱਸ-6 ਬੱਸਾਂ ਆਉਣ-ਜਾਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਈ ਨਵੀਆਂ ਬੀ.ਐੱਸ-6 ਬੱਸਾਂ ਖਰੀਦਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਵਿਭਾਗ ਵਲੋਂ ਨਵੀਆਂ ਬੱਸਾਂ ਖਰੀਦਣ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਸੂਬੇ ਦੇ ਬੱਸ ਅੱਡਿਆਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀ.ਕੇ. ਤਿਵਾੜੀ, ਐੱਸ.ਟੀ.ਸੀ. ਜਸਪ੍ਰੀਤ ਸਿੰਘ, ਐੱਮ.ਡੀ. ਪਨਬੱਸ ਰਾਜੀਵ ਕੁਮਾਰ ਗੁਪਤਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8